ਸਾਹਿਬ ਸਿੰਘ, (ਰੋਜ਼ਾਨਾ ਭਾਸਕਰ ਟਾਂਡਾ ਉੜਮੁੜ)। ਅੱਜ ਟਾਂਡਾ ਉੜਮੁੜ ਦੇ ਪਿੰਡ ਕੁਰਾਲਾ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਟਾਂਡਾ ਉੜਮੁੜ ਅਤੇ ਨਾਲ ਲਗਦੇ ਪਿੰਡਾਂ ਵਿੱਚੋ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਬਾਬਾ ਲਖਬੀਰ ਸਿੰਘ ਉਚੇਚੇ ਤੌਰ ਤੇ ਪਹੁੰਚੇ।
ਇਸ ਮੀਟਿੰਗ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਸੇਵਾ ਕਰਨ ਲਈ ਨਵੇਂ ਵਾਈਸ ਚੇਅਰਮੈਨ ਨੂੰ ਨਿਯੁਕਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਕਿਉਂਕਿ ਪਿਛਲੇ ਸਮੇਂ ਦੌਰਾਨ ਬਾਬਾ ਸੁਖਬੀਰ ਸਿੰਘ ਜੋ ਪਹਿਲਾਂ ਵਾਈਸ ਚੇਅਰਮੈਨ ਦੀਆਂ ਸੇਵਾਵਾਂ ਨਿਭਾ ਰਹੇ ਸਨ ਉਹ ਕੁਝ ਆਪਣੇ ਰੁਝੇਵਿਆਂ ਕਾਰਨ ਇਸ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸਨ।
ਇਸ ਲਈ ਮੌਕੇ ਤੇ ਪੁੱਜੀਆਂ ਸਿੱਖ ਸੰਗਤਾਂ ਦੀ ਮੰਗ ‘ਤੇ ਬਾਬਾ ਲਖਬੀਰ ਸਿੰਘ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸੰਗਤਾਂ ਵੱਲੋਂ ਬਾਬਾ ਲਖਬੀਰ ਸਿੰਘ ਨੂੰ ਸਿਰੋਪਾਉ ਪਾ ਕੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਇਹ ਜੋ ਸੇਵਾ ਸੰਗਤਾਂ ਨੇ ਮੇਰੇ ਹਿੱਸੇ ਲਾਈ ਹੈ ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਚੇਅਰਮੈਨ ਸਰਦਾਰਾ ਸਿੰਘ ਨਾਲ ਤਾਲਮੇਲ ਕਰਕੇ ਗੁਰਦੁਆਰਾ ਸਾਹਿਬ ਦੀ ਸੇਵਾ-ਸੰਭਾਲ ਅਤੇ ਸੰਗਤਾਂ ਦੀ ਸੇਵਾ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਇਨ੍ਹਾਂ ਤੋਂ ਇਲਾਵਾ ਜਸਵਿੰਦਰ ਸਿੰਘ ਪ੍ਰਧਾਨ, ਲਖਵੀਰ ਸਿੰਘ ਖਾਲਸਾ ਜਨਰਲ ਸਕੱਤਰ, ਸੰਦੀਪ ਸਿੰਘ ਖਾਲਸਾ ਵਾਇਸ ਪ੍ਰਧਾਨ, ਬਲਦੇਵ ਸਿੰਘ ਕੈਸ਼ੀਅਰ, ਮਨਦੀਪ ਸਿੰਘ, ਅਮਰੀਕ ਸਿੰਘ, ਸੁਖਵੀਰ ਸਿੰਘ, ਰਾਜਵੀਰ ਸਿੰਘ, ਸਤਪਾਲ ਸਿੰਘ, ਅਮਰਿੰਦਰ ਸਿੰਘ, ਗੁਰਦਿਆਲ ਸਿੰਘ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਪਵਨਦੀਪ ਸਿੰਘ ਭੰਗੂ, ਹਰਜੋਤ ਸਿੰਘ, ਉਪਕਾਰ ਸਿੰਘ, ਮਨਸ਼ਾ ਸਿੰਘ, ਹਰਕਿਰਤ ਸਿੰਘ, ਹਰਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਨਵਜੀਤ ਸਿੰਘ, ਸਾਹਿਬ ਸਿੰਘ, ਤਜਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਹਾਜ਼ਰ ਸਨ।