Uncategorized

ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਭਾਦਰੋਂ ਮਹੀਨੇ ਦੀ‌ ਸੰਗਰਾਂਦ ਦੇ ਦਿਹਾੜੇ ਨੂੰ ਮਨਾਇਆ ਗਿਆ

ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਭਾਦਰੋਂ ਮਹੀਨੇ ਦੀ‌ ਸੰਗਰਾਂਦ ਦੇ ਦਿਹਾੜੇ ਨੂੰ ਬਹੁਤ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿੱਚ ਭਾਈ ਸਾਹਿਬ ਭਾਈ ਰਸ਼ਪਾਲ ਸਿੰਘ ਜੀ ਨੇ ਗੁਰੂ ਜਸ ਨਾਲ ਸੰਗਤਾਂ ਨੂੰ ਜੋੜਿਆ ਅਤੇ ਉਪਰੰਤ ਅਖੰਡ ਕੀਰਤਨੀ ਭਾਈ ਸਾਹਿਬ ਭਾਈ ਹਰਮੀਤ ਸਿੰਘ ਜੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਸੰਗਤਾਂ ਵਾਹਿਗੁਰੂ ਦਾ ਜਾਪੁ ਕਰਦੇ ਹੋਏ ਸੇਵਾ ਕਰ ਰਹੀਆਂ ਸਨ| ਨਵੀਂ ਪ੍ਰਬੰਧਕ ਕਮੇਟੀ ਦੇ ਚਾਰਜ ਸੰਭਾਲਣ ਤੋਂ ਬਾਦ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ | ਸੰਗਤਾਂ ਦਾ ਉਤਸ਼ਾਹ ਵੇਖਦੇ ਹੀ ਬਣਦਾ ਸੀ | ਇਸ ਮੌਕੇ ਤਰਲੋਚਨ ਸਿੰਘ, ਤੇਜਿੰਦਰ ਸਿੰਘ, ਚਰਨਜੀਤ ਸਿੰਘ, ਜਰਨੈਲ ਸਿੰਘ, ਸਤਵਿੰਦਰ ਸਿੰਘ ,ਅਮਨਦੀਪ ਸਿੰਘ, ਸੁਰਿੰਦਰਪਾਲ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ,ਹਰਬੰਸ ਸਿੰਘ, ਧਰਮਿੰਦਰ ਸਿੰਘ, ਤਜਿੰਦਰ ਸਿੰਘ, ਮੰਗਤ ਸਿੰਘ, ਜਸਪਾਲ ਸਿੰਘ, ਸਿਮਰਨਜੀਤ ਸਿੰਘ, ਇਜਵਿੰਦਰ ਸਿੰਘ, ਪ੍ਰੀਤ ਕੌਰ, ਸਿਮਰਜੀਤ ਕੌਰ, ਕੁਲਵੰਤ ਕੋਰ, ਕੁਲਵਿੰਦਰ ਕੌਰ, ਪ੍ਰਵੇਸ਼ ਕੌਰ, ਨਰਿੰਦਰ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਹਰਿੰਦਰ ਕੌਰ ਆਦਿ ਮੌਜੂਦ ਸਨ|

LEAVE A RESPONSE

Your email address will not be published. Required fields are marked *