ਜਲੰਧਰ ਵਿੱਚ ਪਟਾਕਿਆਂ ਦੀਆਂ ਦੁਕਾਨਾਂ ਲਈ 20 ਆਰਜ਼ੀ ਲਾਇਸੈਂਸ ਜਾਰੀ ਹੋਣਗੇ, 21 ਅਕਤੂਬਰ ਤੋਂ ਅਰਜ਼ੀਆਂ ਸ਼ੁਰੂ

ਜਲੰਧਰ, ਰੋਜ਼ਾਨਾ ਭਾਸਕਰ ਬਿਊਰੋ। ਦੀਵਾਲੀ ਮੌਕੇ ਪਟਾਕੇ ਵੇਚਣ ਲਈ ਜ਼ਿਲ੍ਹਾ ਜਲੰਧਰ ਵਿੱਚ 20 ਆਰਜ਼ੀ ਲਾਇਸੈਂਸ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਇਸ ਲਈ ਜ਼ਿਲ੍ਹੇ ਦੇ ਵਸਨੀਕ, ਜਿਨ੍ਹਾਂ ਦੀ ਉਮਰ ਘੱਟੋ-ਘੱਟ 18 ਸਾਲ ਹੈ, 21 ਤੋਂ 27 ਅਕਤੂਬਰ 2026 ਤੱਕ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾ ਕੇਂਦਰਾਂ ਰਾਹੀਂ ਫੀਸ ਸਮੇਤ ਅਰਜ਼ੀਆਂ ਦੇ ਸਕਦੇ ਹਨ।

ਅਰਜ਼ੀ ਨਾਲ ਸਵੈ-ਘੋਸ਼ਣਾ ਪੱਤਰ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਰਿਹਾਇਸ਼ੀ ਸਬੂਤ ਜਾਂ ਆਧਾਰ ਕਾਰਡ ਦੀ ਕਾਪੀ ਲਗਾਉਣੀ ਲਾਜ਼ਮੀ ਹੈ। ਪਟਾਕਿਆਂ ਦੀਆਂ ਦੁਕਾਨਾਂ ਲਈ ਨਿਰਧਾਰਤ ਸਥਾਨ ਪਿੰਡ ਰਾਊਵਾਲੀ, ਪਠਾਨਕੋਟ ਰੋਡ ਹੈ।

ਲਾਇਸੈਂਸਾਂ ਦਾ ਡਰਾਅ 29 ਅਕਤੂਬਰ ਨੂੰ ਦੁਪਹਿਰ 12 ਵਜੇ ਰੈੱਡ ਕਰਾਸ ਭਵਨ, ਜਲੰਧਰ ਵਿਖੇ ਕੱਢਿਆ ਜਾਵੇਗਾ। ਨਿਰਧਾਰਤ ਸਮੇਂ ਤੋਂ ਬਾਅਦ ਮਿਲਣ ਵਾਲੀਆਂ ਅਰਜ਼ੀਆਂ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ।