ਜਲੰਧਰ, ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ): ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ ਇਸ ਵਾਰ 21 ਨਵੰਬਰ ਦਿਨ ਸ਼ਨੀਵਾਰ ਨੂੰ ਹਰ ਸਾਲ ਦੀ ਤਰ੍ਹਾਂ ਦੁਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ। ਇਸ ਸੰਬੰਧੀ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਗੁਰਦਵਾਰਾ ਦੀਵਾਨ ਅਸਥਾਨ ਵਿਖ਼ੇ ਹੋਈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਜਗਜੀਤ ਸਿੰਘ ਖਾਲਸਾ, ਕੰਵਲਜੀਤ ਸਿੰਘ ਟੋਨੀ, ਦਵਿੰਦਰ ਸਿੰਘ ਰਿਆਤ, ਦਵਿੰਦਰ ਸਿੰਘ ਰਹੇਜਾ, ਹਰਜੋਤ ਸਿੰਘ ਲੱਕੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਪੁਰਾਤਨ ਰੁਟ ਤੇ ਸਜਾਇਆ ਜਾਵੇਗਾ ਜੋ ਕਿ ਸਵੇਰੇ 10 ਵਜੇ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗਾ ਅਤੇ ਸੰਪੂਰਨਤਾ ਰਾਤ ਕਰੀਬ 9 ਵਜੇ ਗੁਰਦਵਾਰਾ ਦੀਵਾਨ ਅਸਥਾਨ ਵਿਖੇ ਹੋਵੇਗੀ।
ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਪਰਿਵਾਰਾਂ ਸਹਿਤ ਸ਼ਾਮਿਲ ਹੋਣ ਅਤੇ ਸੋਸ਼ਲ ਮੀਡੀਆ ਤੇ ਪ੍ਰਚਾਰ ਦੀ ਸੇਵਾ ਨਿਭਾਉਣ ਦੀ ਬੇਨਤੀ ਕੀਤੀ ਤਾਂ ਜੋ ਗੁਰੂ ਘਰਾਂ ਵੱਲੋਂ ਸਜਾਏ ਜਾਂਦੇ ਨਗਰ ਕੀਰਤਨ ਸਾਰਿਆਂ ਲਈ ਪ੍ਰੇਰਣਾ ਸਰੋਤ ਬਣ ਸਕਣ।
ਨੁਮਾਇੰਦਿਆਂ ਨੇ ਪੁਰਜੋਰ ਬੇਨਤੀ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧਕ ਸਿੱਖੀ ਦੀ ਸ਼ਾਨ ਲਈ ਇਸ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤਾਂ ਨਾਲ ਸ਼ਾਮਿਲ ਹੋਣ ਅਤੇ ਆਪਣੇ ਗੁਰੂ ਘਰਾਂ ਵਿੱਚ ਸਵੇਰੇ ਸ਼ਾਮ ਦੇ ਦੀਵਾਨਾਂ ਅਤੇ ਹੋਰ ਸਮਾਗਮਾਂ ਅਤੇ ਪ੍ਰਭਾਤ ਫੇਰੀਆਂ ਵਿੱਚ ਨਗਰ ਕੀਰਤਨ ਦੇ ਪ੍ਰਚਾਰ ਦੀ ਸੇਵਾ ਨਿਭਾਉਣ। ਸੰਗਤਾਂ ਨੂੰ ਪਾਲਕੀ ਸਾਹਿਬ ਜੀ ਦੇ ਨਾਲ ਪੈਦਲ ਕੀਰਤਨ ਕਰਦੇ ਚਲਣ ਦੀ ਵੀ ਪੁਰਜੋਰ ਬੇਨਤੀ ਕੀਤੀ ਗਈ।
ਇਸ ਮੌਕੇ ਚਰਨ ਸਿੰਘ ਮਕਸੂਦਾਂ, ਸੁਰਿੰਦਰ ਸਿੰਘ ਵਿਰਦੀ, ਗੁਰਿੰਦਰ ਸਿੰਘ ਮਝੈਲ, ਸਤਪਾਲ ਸਿੰਘ ਸਿਦਕੀ, ਗੁਰਜੀਤ ਸਿੰਘ ਪੋਪਲੀ, ਕੁਲਜੀਤ ਸਿੰਘ ਚਾਵਲਾ, ਤੇਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਕੰਵਲਜੀਤ ਸਿੰਘ, ਮਨਿੰਦਰਪਾਲ ਸਿੰਘ ਗੁੰਬਰ, ਹਰਭਜਨ ਸਿੰਘ, ਗੁਰਮੇਲ ਸਿੰਘ, ਭੁਪਿੰਦਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਮੱਕੜ, ਚਰਨਜੀਤ ਸਿੰਘ ਮਿੰਟਾ, ਜਸਵਿੰਦਰ ਸਿੰਘ ਰਾਜ ਨਗਰ, ਆਤਮ ਪ੍ਰਕਾਸ਼ ਸਿੰਘ ਬਬਲੂ, ਹਰਜੀਤ ਸਿੰਘ ਬਾਬਾ, ਇੰਦਰਪਾਲ ਸਿੰਘ ਬਸਤੀ ਸ਼ੇਖ, ਸਤਪਾਲ ਸਿੰਘ ਜੱਬਲ, ਪ੍ਰਤਾਪ ਸਿੰਘ, ਤੇਜਵੀਰ ਸਿੰਘ ਬਾਂਸਲ, ਦਲਜੀਤ ਸਿੰਘ ਲੈਂਡਲਾਰਡ, ਕੰਵਲਜੀਤ ਸਿੰਘ, ਨਿਰਮਲ ਸਿੰਘ ਬੇਦੀ, ਸਿਮਰਨਜੀਤ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ ਚੀਮਾ, ਤੇਜਬੀਰ ਸਿੰਘ ਬਾਂਸਲ, ਦਿਲਬਾਗ ਸਿੰਘ ਰਿੰਕੂ, ਮਨਜੀਤ ਸਿੰਘ ਠੁਕਰਾਲ, ਹਰਜਿੰਦਰ ਸਿੰਘ ਲੈਂਡਲਾਰਡ, ਪਰਮਜੀਤ ਸਿੰਘ ਕਾਨਪੁਰੀ, ਜਤਿੰਦਰ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ, ਅੰਤਰਪ੍ਰੀਤ ਸਿੰਘ ਗੁਲਾਬ ਦੇਵੀ ਰੋਡ, ਬਘੇਲ ਸਿੰਘ ਭਾਟੀਆ, ਸਤਨਾਮ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ, ਹਰਵਿੰਦਰ ਸਿੰਘ ਮੱਖਣ, ਗੁਰਪ੍ਰੀਤ ਸਿੰਘ, ਪਵਿੱਤਰਪਾਲ ਸਿੰਘ, ਪਰਮਜੀਤ ਸਿੰਘ ਸੋਨੂੰ, ਹਰਕਿਸ਼ਨ ਸਿੰਘ, ਨਰਿੰਦਰ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ, ਬਾਵਾ ਗਾਬਾ, ਜਹਿਜੋਤ ਸਿੰਘ, ਹਰਮਨਜੋਤ ਸਿੰਘ, ਅਨਮੋਲ ਸਿੰਘ, ਗੁਰਨੀਤ ਸਿੰਘ, ਜਸਦੀਪ ਭਸੀਨ, ਭਵਜੋਤ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਜਸਬੀਰ ਸਿੰਘ, ਗਗਨ ਸਿੰਘ, ਮਨਪ੍ਰੀਤ ਸਿੰਘ, ਹਰਮਨ ਮੱਕੜ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।












