Uncategorized

ਪੰਜਾਬ ਦੇ ਕਿਸਾਨ ਨੂੰ ਫਸਲਾਂ ਦੇ ਨਾਲ ਨਸਲਾਂ ਦੀ ਵੀ ਗੱਲ ਕਰਨੀ ਚਾਹੀਦੀ ਹੈ- ਸਿੰਘ ਸਭਾਵਾਂ ,ਸਿੱਖ ਤਾਲਮੇਲ ਕਮੇਟੀ

ਜਲੰਧਰ () ਜਿਸ ਤਰ੍ਹਾਂ ਡਿੱਬੜੂਗੜ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀ ਸਿੰਘਾਂ ਨਾਲ ਕੀਤੇ ਜਾ ਰਹੇ ਅਨਮਨੁਖੀ ਵਿਵਹਾਰ ਦੀਆਂ ਖਬਰਾਂ ਨਿਕਲ ਕੇ ਸਾਹਮਣੇ ਰਹੀਆਂ ਹਨ ,ਉਸ ਤੋਂ ਹਰ ਗੁਰੂ ਦਾ ਸਿੱਖ ਬਹੁਤ ਪਰੇਸ਼ਾਨ ਹੋ ਗਿਆ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ ,ਜਦਕਿ ਉਨਾਂ ਤੇ ਲੱਗੀ ਐਨਐਸਏ ਦਾ ਸਮਾਂ ਪੂਰਾ ਹੋਣ ਜਾ ਰਿਹਾ ਹੈ , ਓਹਨਾ ਨੂੰ ਤੁਰੰਤ ਜੇਲ ਵਿੱਚੋ ਰਿਹਾ ਕੀਤਾ ਜਾਵੇ ਤੇ ਜਾ ਫੇਰ ਪੰਜਾਬ ਦੀਆ ਜੇਲਾਂ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਲੰਧਰ ਦੀਆਂ ਸਮੂਹ ਸਿੰਘ ਸਭਾਵਾਂ ਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਜਥੇਦਾਰ ਜਗਜੀਤ ਸਿੰਘ ਗਾਬਾ, ਕਵਲਜੀਤ ਸਿੰਘ ਟੋਨੀ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਹਰਜੋਤ ਸਿੰਘ ਲੱਕੀ ,ਗੁਰਜੀਤ ਸਿੰਘ ਪੋਪਲੀ, ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਕਾਲੀਆ ਕਲੋਨੀ ਅਤੇ ਤਜਿੰਦਰ ਸਿੰਘ ਸੰਤ ਨਗਰ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਜਿਸ ਤਰ੍ਹਾਂ ਭਾਈ ਅੰਮ੍ਰਿਤ ਪਾਲ ਸਿੰਘ ਦੀ ਆਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਜੇਲ ਵਿੱਚ ਹੋ ਰਹੇ ਅੱਤਿਆਚਾਰਾਂ ਬਾਰੇ ਉਹ ਖੁਲਾਸੇ ਕਰ ਰਹੇ ਹਨ ,ਉਹ ਬਹੁਤ ਹੀ ਮਾੜੀ ਗੱਲ ਹੈ ,ਡਿਬੜੂਗੜ ਜੇਲਾਂ ਵਿੱਚ ਬੰਦੀ ਸਿੰਘ ਸਿੱਖ ਕੌਮ ਦਾ ਅਨਮੋਲ ਸਰਮਾਇਆ ਹਨ, ਉਹਨਾਂ ਨਾਲ ਕਾਨੂੰਨ ਤੋਂ ਬਾਹਰ ਜਾ ਕੇ ਕੋਈ ਵੀ ਗੱਲ ਨਹੀਂ ਹੋਣੀ ਚਾਹੀਦੀ ,ਇਸ ਸਬੰਧ ਵਿੱਚ ਪੰਜਾਬ ਦੀਆਂ ਸਮੁੱਚੀਆਂ ਸਿੱਖ ਜਥੇਬੰਦੀਆਂ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ,ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ,ਅਤੇ ਸਭ ਤੋਂ ਉੱਪਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਉਕਤ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ, ਜਿਸ ਤਰ੍ਹਾਂ ਉਹ ਕਿਸਾਨੀ ਮਸਲਿਆਂ ਨੂੰ ਜੋਰ ਸ਼ੋਰ ਨਾਲ ਚੁੱਕ ਰਹੇ ਹਨ, ਉਸੇ ਤਰ੍ਹਾਂ ਆਪਣੀ ਨਸਲ ਨੂੰ ਬਚਾਉਣ ਲਈ ਵੀ ਉਹਨਾਂ ਨੂੰ ਆਵਾਜ਼ ਚੁੱਕਣੀ ਚਾਹੀਦੀ ਹੈ ਤੇ ਨਾਲ ਹੀ 32-32 ਸਾਲਾਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਆਜ਼ਾਦ ਕਰਾਉਣ ਆਵਾਜ਼ ਨੂੰ ਵੀ ਜ਼ੋਰ ਸ਼ੋਰ ਨਾਲ ਚੁੱਕਣਾ ਚਾਹੀਦਾ ਹੈ । ਜੇ ਨਸਲਾਂ ਨਾ ਰਹੀਆਂ ਤਾਂ ਫਸਲਾਂ ਵੀ ਕਿਸੇ ਕੰਮ ਦੀਆਂ ਨਹੀਂ ਰਹਿਣਗੀਆਂ। ਸਾਨੂੰ ਸਭ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵੱਡੇ ਪੱਧਰ ਤੇ ਉਪਰਾਲੇ ਕਰਨੇ ਪੈਣਗੇ ,ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੋਨੂ ,ਜਸਵਿੰਦਰ ਸਿੰਘ ਭਾਟੀਆ ,ਆਦਿ ਹਾਜ਼ਰ ਸਨ

LEAVE A RESPONSE

Your email address will not be published. Required fields are marked *