ਜਲੰਧਰ (ਰੋਜ਼ਾਨਾ ਭਾਸਕਰ) : ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਅਤੇ ਅਨੇਕਾਂ ਸਿੰਘ ਸਿੰਘਣੀਆਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਫਰ ਏ ਸ਼ਹਾਦਤ ਪ੍ਰੋਗਰਾਮ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਗੁਰਦੇਵ ਨਗਰ, ਨੇੜੇ ਦਾਣਾ ਮੰਡੀ ਵਿਖੇ ਸ਼ਾਮ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕਰਵਾਇਆ ਗਿਆ । ਜਿਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਰਹਰਾਸਿ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਬਾਰੇ ਹੈਡ ਗ੍ਰੰਥੀ ਭਾਈ ਜਸਵੰਤ ਸਿੰਘ ਜੀ ਨੇ ਚਾਨਣਾ ਪਾਇਆ। ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਜੋਧ ਸਿੰਘ ਵਲੋ ਵੈਰਾਗਮਈ ਰਹੀ ਹਾਜ਼ਰੀ ਲਗਵਾਈ।
ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਦੁੱਧ ਦੇ ਲੰਗਰ ਲਗਾਏ ਗਏ। ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਵੱਲੋਂ ਨਿਭਾਈ ਗਈ। ਇਸ ਮੌਕੇ ਰਜਿੰਦਰ ਸਿੰਘ ਮਿਗਲਾਨੀ ਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ । ਜਿੱਥੇ ਅਸੀਂ ਇਸ ਦਿਨ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸਿਜਦਾ ਕਰਦੇ ਹਾਂ।
ਉੱਥੇ ਮੋਤੀ ਰਾਮ ਮਹਿਰਾ , ਭਾਈ ਕੁਮਾ ਮਾਸ਼ਕੀ, ਬੀਬੀ ਲਕਸ਼ਮੀ ਬ੍ਰਾਹਮਣੀ, ਭਾਈ ਨਿਹੰਗ ਖਾਨ, ਉਸ ਦੀ ਬੇਟੀ ਮੁਮਤਾਜ,ਭਾਈ ਗਨੀ ਖਾਨ, ਭਾਈ ਨਬੀ ਖਾਨ, ਦੀਵਾਨ ਟੋਡਰਮਲ ਨਵਾਬ ਸ਼ੇਰ ਮੁਹੰਮਦ ਖਾਂ ਦੀਆਂ ਕੌਮ ਪ੍ਰਤੀ ਦਿੱਤੀਆਂ ਘਾਲਨਾਵਾਂ ਨੂੰ ਵੀ ਭੁੱਲਿਆ ਨਹੀਂ ਜਾ ਸਕਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ, ਗੁਰਵਿੰਦਰ ਸਿੰਘ ਮੰਨਾ, ਅਮਰਜੀਤ ਸਿੰਘ ਗੁਰਦੇਵ ਨਗਰ, ਹਰਜਿੰਦਰ ਸਿੰਘ ਕੁਕੀ, ਹਰਮਨਜੋਤ ਸਿੰਘ, ਹਰਪ੍ਰੀਤ ਸਿੰਘ ਸੋਨੂ, ਕੁਲਦੀਪ ਸਿੰਘ, ਰਵਿੰਦਰ ਸਿੰਘ ਸਾਮਨ ਨਗਰ ,ਸਤਬੀਰ ਸਿੰਘ, ਅਮਰੀਕ ਸਿੰਘ ਬਠਲਾ, ਨਵਦੀਪ ਕੌਰ , ਰਜਿੰਦਰ ਕੌਰ, ਸੁਰਜੀਤ ਕੌਰ, ਗਗਨਦੀਪ ਕੌਰ , ਅਮਨਦੀਪ ਕੌਰ, ਲਖਵਿੰਦਰ ਕੌਰ ,ਹਰਲੀਨ ਕੌਰ, ਕਮਲਦੀਪ ਕੌਰ ਆਦਿ ਹਾਜ਼ਰ ਸਨ