रोजाना भास्कर
ਜਲੰਧਰ। ਇਲਾਹੀ ਜੋਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜਿੱਥੇ ਸਾਰੀ ਦੁਨੀਆ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉੱਥੇ ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫ਼ਤਰ ਪੁਲੀ ਅਲੀ ਮੁਹੱਲੇ ਵਿਖੇ ਸਮੁੱਚੇ ਦੁਕਾਨਦਾਰਾਂ ਨੂੰ ਮਠਿਆਈਆਂ ਵੰਡ ਕੇ ਪ੍ਰਕਾਸ਼ ਪੁਰਬ ਮਨਾਇਆ ਅਤੇ ਦੁਕਾਨਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਮਠਿਆਈਆਂ ਵੰਡਣ ਵਾਲਿਆ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ,ਹਰਪ੍ਰੀਤ ਸਿੰਘ ਰੋਬਿਨ ਹਰਪਾਲ ਸਿੰਘ ਪਾਲੀ ਚੱਡਾ ਤੇ ਹਰਪ੍ਰੀਤ ਸਿੰਘ ਸੋਨੂ ਸ਼ਾਮਿਲ ਸਨ। ਇਸ ਮੌਕੇ ਤੇ ਉਕਤ ਆਗੂਆਂ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਤੋਂ ਉੱਪਰ ਹਰ ਸਿੱਖ ਲਈ ਹੋਰ ਕੁਝ ਵੀ ਨਹੀਂ ਹੋ ਸਕਦਾ ।ਇਸ ਨੂੰ ਸਰਵ ਉੱਚ ਤਿਉਹਾਰ ਵਾਂਗ ਮਨਾਉਣਾ ਚਾਹੀਦਾ ਹੈ।
ਇੱਕ ਦੂਜੇ ਨੂੰ ਮਿਠਿਆਈਆਂ ਦੇਣੀਆ ਜਾਂ ਖੁਸ਼ੀ ਮਨਾਉਣ ਦੇ ਨਾਲ ਨਾਲ ਗੁਰੂ ਸਾਹਿਬ ਵੱਲੋਂ ਪਾਏ ਪੂਰਨਿਆਂ ਤੇ ਚੱਲਣ ਦੀ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ।ਵੱਖ-ਵੱਖ ਥਾਵਾਂ ਤੋਂ ਕੈਂਪ ਲਾ ਕੇ ਸਿੱਖੀ ਸਿਧਾਂਤਾਂ ਦਾ ਪ੍ਰਚਾਰ ਪਸਾਰ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਸੰਤ ਨਗਰ ਗੁਰਦੀਪ ਸਿੰਘ ਕਾਲੀਆ ਕਲੋਨੀ ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।