ਸਿੱਖ ਤਾਲਮੇਲ ਕਮੇਟੀ ਵੱਲੋ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਸੰਗਤਾ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਜਾਣਗੇ

ਜਲੰਧਰ, ਰੋਜ਼ਾਨਾ ਭਾਸਕਰ ਬਿਊਰੋ। ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨੰਵਬਰ ਨੂੰ ਆ ਰਿਹਾ ਹੈ ਇਸ ਸਬੰਧ ਵਿੱਚ ਸ਼ਹਿਰ ਵਿਚ ਇਕ ਵਿਸ਼ਾਲ ਨਗਰ ਕੀਰਤਨ21 ਨੰਵਬਰ ਦਿਨ ਸ਼ਨੀਵਾਰ ਨੂੰ ਸਜਾਇਆ ਜਾ ਰਿਹਾ ਹੈ ਇਸ ਸਬੰਧ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋ ਆਪਣੇ ਮੁੱਖ ਦਫਤਰ ਪੁਲੀ ਅਲੀ ਮੁਹੱਲੇ ਵਿਖੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾ ਦਾ ਸਵਾਗਤ ਕੀਤਾ ਜਾਵੇਗਾ ਅਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਜਾਣਗੇ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾ ਦਾ ਸਵਾਗਤ ਕਰਨ ਅਤੇ ਆਓ ਭਗਤ ਕਰਨ ਲਈ ਮੈਂਬਰਾਂ ਅਤੇ ਸੰਗਤਾ ਵਿਚ ਬੋਹੁਤ ਉਤਸਾਹ ਹੈ ਗੁਰੂ ਮਹਾਰਾਜ ਦੀ ਪਾਲਕੀ ਉਪਰ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।

ਨਗਰ ਕੀਰਤਨ ਵਿੱਚ ਸ਼ਾਮਲ ਉੱਗੀਆਂ ਸਖਸ਼ੀਅਤਾਂ ਦਾ ਮਾਣ ਸਨਮਾਨ ਵੀ ਕੀਤਾ ਜਾਵੇਗਾ ਜਿਨ੍ਹਾਂ ਮੈਂਬਰਾਂ ਨੇ ਲੰਗਰ ਦੀ ਸੇਵਾ ਵਿਚ ਵਿਸੇਸ ਯੋਗਦਾਨ ਕੀਤਾ ਹੈ ਓਹਨਾ ਦਾ ਵੀ ਸਨਮਾਨ ਕੀਤਾ ਜਾਵੇਗਾ ਉਕਤ ਆਗੂਆਂ ਨੇ ਸਮੁੱਚੇ ਮੈਂਬਰਾਂ ਅਤੇ ਸੰਗਤਾ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦੇ ਸਵਾਗਤ ਲਈ ਅਤੇ ਲੰਗਰਾਂ ਦੀ ਸੇਵਾ ਲਈ ਵੱਧ ਤੋਂ ਵੱਧ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਹਾਜਰੀਆਂ ਭਰੋ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਪਾਲੀ ਹਰਪ੍ਰੀਤ ਸਿੰਘ ਸੋਨੂ ਮਨਬੀਰ ਸਿੰਘ ਪਾਰੁਲ ਪਲਵਿੰਦਰ ਸਿੰਘ ਬਾਬਾ ਹਰਨੇਕ ਸਿੰਘ ਨੇਕੀ ਬੌਬੀ ਬਹਿਲ ਦਮਨਪ੍ਰੀਤ ਸਿੰਘ ਕਮਲਜੀਤ ਸਿੰਘ ਭੁਪਿੰਦਰ ਸਿੰਘ ਭਿੰਦਾ ਹਾਜਰ ਸਨ।