ਗੁ. ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਨੇ ਕੀਤੀ ਭਰਵੀ ਮੀਟਿੰਗ, ਸਰਬੰਸਦਾਨੀ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਨੂੰ ਸਜੇਗਾ

ਰੋਜ਼ਾਨਾ ਭਾਸਕਰ 

ਜਲੰਧਰ। ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ 2025 ਦਿਨ ਵੀਰਵਾਰ ਨੂੰ ਪੁਰਾਤਨ ਰੂਟ ਤੇ ਸਵੇਰੇ 10 ਵਜੇ ਸਜਾਇਆ ਜਾ ਰਿਹਾ ਹੈl ਇਸ ਸੰਬੰਧੀ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਇੱਕ ਜਰੂਰੀ ਇਕੱਤਰਤਾ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕੀਤੀ ਗਈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ 2 ਜਨਵਰੀ ਨੂੰ ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗਾ ਅਤੇ ਪੁਰਾਤਨ ਰੂਟ ਦੀ ਪ੍ਰਕਰਮਾਂ ਕਰਦੇ ਹੋਏ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ। ਜਲੰਧਰ ਸ਼ਹਿਰ ਦੇ ਮੁੱਖ ਨਗਰ ਕੀਰਤਨ ਚ ਹਮੇਸ਼ਾ ਵਾਂਗ ਸੰਗਤਾਂ ਨੂੰ ਨਵੇ ਅਤੇ ਅਲੌਕਿਕ ਤਰੀਕੇ ਦੀ ਪੇਸ਼ਕਸ਼ ਦਿਖੇਗੀ। ਵੱਖ ਵੱਖ ਗੱਤਕਾ ਪਾਰਟੀਆਂ, ਸਕੂਲੀ ਬੱਚੇ, ਬੈਂਡ ਪਾਰਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਆਪਣੀ ਆਪਣੀ ਸੇਵਾ ਲਈ ਤੱਤਪਰ ਰਹਿਣਗੀਆਂ। ਉਹਨਾਂ ਦੱਸਿਆ ਕਿ ਵੱਖ ਵੱਖ ਕੀਰਤਨੀ ਜੱਥੇ ਅਤੇ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਗੁਰੂ ਜੱਸ ਗਾਇਨ ਕਰਦੇ ਹੋਏ ਚਲਣਗੀਆਂ। ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਸੰਗਤਾਂ ਨੂੰ ਪ੍ਰੀਵਾਰਾਂ ਸਹਿਤ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦੀ ਅਤੇ ਪ੍ਰਚਾਰ ਦੀ ਸੇਵਾ ਨਿਭਾਉਣ ਦੀ ਬੇਨਤੀ ਕੀਤੀ।

ਇਸ ਮੌਕੇ ਜਗਜੀਤ ਸਿੰਘ ਖ਼ਾਲਸਾ, ਮਹਿੰਦਰਜੀਤ ਸਿੰਘ ਮਾਡਲ ਟਾਊਨ, ਗੁਰਬਖਸ਼ ਸਿੰਘ ਜੁਨੇਜਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਚਰਨ ਸਿੰਘ ਮਕਸੂਦਾਂ, ਇਕਬਾਲ ਸਿੰਘ ਢੀਂਡਸਾ ਹਲਕਾ ਇੰਚਾਰਜ ਸੈਂਟਰਲ, ਅਮਰਜੀਤ ਸਿੰਘ ਬਰਮੀ, ਦਵਿੰਦਰ ਸਿੰਘ ਰਿਆਤ, ਜਸਬੀਰ ਸਿੰਘ ਰੰਧਾਵਾ, ਗੁਰਿੰਦਰ ਸਿੰਘ ਮਝੈਲ, ਬਾਬਾ ਜਸਵਿੰਦਰ ਸਿੰਘ ਬਸ਼ੀਰਪੁਰਾ, ਦਵਿੰਦਰ ਸਿੰਘ ਰਹੇਜਾ, ਕਵਲਜੀਤ ਸਿੰਘ ਟੋਨੀ, ਹਰਭਜਨ ਸਿੰਘ ਸੈਣੀ, ਅਮਰਜੀਤ ਸਿੰਘ ਮਿੱਠਾ, ਮੋਹਿੰਦਰ ਸਿੰਘ, ਡਾ.ਐੱਚ ਐਮ ਹੁਰੀਆ, ਗੁਰਜੀਤ ਸਿੰਘ ਪੋਪਲੀ, ਰਣਜੀਤ ਸਿੰਘ ਰਾਣਾ, ਮਨਿੰਦਰ ਪਾਲ ਸਿਘ ਗੁੰਬਰ, ਅਮਰਜੀਤ ਸਿੰਘ ਕਿਸ਼ਨਪੁਰਾ, ਗੁਰਜੀਤ ਸਿੰਘ ਮਰਵਾਹਾ, ਸਤਿੰਦਰ ਸਿੰਘ ਪੀਤਾ, ਗੁਰਮੇਲ ਸਿੰਘ ਭਾਈ ਘਨ੍ਹਈਆ ਜੀ ਸੇਵਕ ਦਲ, ਦਵਿੰਦਰ ਸਿੰਘ ਸੈਂਟਰਲ ਟਾਊਨ, ਭਾਈ ਕੰਵਲਜੀਤ ਸਿੰਘ, ਦਿਲਬਾਗ ਸਿੰਘ ਪ੍ਰੀਤ ਨਗਰ, ਨਿਰਮਲ ਸਿੰਘ ਬੇਦੀ, ਕੁਲਵਿੰਦਰ ਸਿੰਘ ਚੀਮਾ, ਮਨਮੀਤ ਸਿੰਘ ਸੋਢੀ, ਚਰਨਜੀਤ ਸਿੰਘ ਮਿੰਟਾ, ਹਰਜੀਤ ਸਿੰਘ ਬਸਤੀ ਸ਼ੇਖ, ਜਸਪ੍ਰੀਤ ਸਿੰਘ, ਗੁਰਜੀਤ ਸਿੰਘ ਟੱਕਰ, ਮਨਦੀਪ ਸਿੰਘ ਬਹਿਲ, ਨਵਦੀਪ ਸਿੰਘ ਗੁਲਾਟੀ, ਆਈ ਐਸ ਬੱਗਾ, ਲੱਕੀ ਖਾਲਸਾ, ਬਲਜੀਤ ਸਿੰਘ ਸੇਵਾਦਾਰ ਨਿਹੰਗ ਸਿੰਘ ਜਥੇਬੰਦੀਆਂ, ਮਨਜੀਤ ਸਿੰਘ ਠੁਕਰਾਲ, ਸੋਹਣ ਸਿੰਘ ਝੀਤਾ, ਮਹੇਸ਼ਇੰਦਰ ਸਿੰਘ ਧਾਮੀ, ਸਤਨਾਮ ਸਿੰਘ, ਹਰਵਿੰਦਰ ਸਿੰਘ ਮੱਖਣ, ਪ੍ਰਦੀਪ ਵਿੱਕੀ, ਸਤਪਾਲ ਸਿੰਘ, ਮੰਗਲ ਸਿੰਘ, ਫੁੰਮਣ ਸਿੰਘ, ਜਗਜੀਤ ਸਿੰਘ, ਪ੍ਰਦੀਪ ਸਿੰਘ, ਪਲਵਿੰਦਰ ਸਿੰਘ, ਹਰਜੋਤ ਸਿੰਘ, ਹਰਪ੍ਰੀਤ ਸਿੰਘ ਬਾਂਸਲ, ਸੁਰਿੰਦਰ ਸਿੰਘ ਲੰਮਾ ਪਿੰਡ, ਲਾਲ ਚੰਦ, ਅਵਤਾਰ ਸਿੰਘ ਨੰਦਰਾ, ਸਿਮਰ ਸ਼ੇਰ ਸਿੰਘ, ਪਰਮਜੀਤ ਸਿੰਘ, ਸਿਮਰਤ ਬੰਟੀ, ਗੁਰਪ੍ਰੀਤ ਸਿੰਘ, ਬਾਵਾ ਗਾਬਾ, ਪਰਮਿੰਦਰ ਸਿੰਘ ਸੋਨੂੰ, ਗੁਰਨੀਤ ਸਿੰਘ, ਅਨਮੋਲ ਸਿੰਘ, ਗਗਨ ਰੇਨੂ, ਹਰਮਨ ਸਿੰਘ, ਡਿਸਪ੍ਰਰੀਤ ਸਿੰਘ, ਜਸਦੀਪ ਸਿੰਘ, ਪ੍ਰਭਗੁਣ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਮਨਕੀਰਤ ਸਿੰਘ, ਅਜਮੇਰ ਸਿੰਘ, ਅਰਸ਼ਦੀਪ ਸਿੰਘ, ਗਗਨ ਸਿੰਘ, ਜਪਨਜੋਤ ਸਿੰਘ ਅਤੇ ਜਸਕੀਰਤ ਸਿਘ ਜੱਸੀ ਸ਼ਾਮਿਲ ਸਨ।