29 ਅਕਤੂਬਰ ਨੂੰ ਨਿਕਲਣਾ ਸੀ ਡਰਾਅ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਦਿੱਤੀ ਜਾਣਕਾਰੀ
जालंधर, रोजाना भास्कर ब्यूरो: ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰਾਊਵਾਲੀ, ਪਠਾਨਕੋਟ ਰੋਡ, ਜ਼ਿਲ੍ਹਾ ਜਲੰਧਰ ਵਿਖੇ ਪਟਾਖਾ ਮਾਰਕਿਟ ਲਗਾਉਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਵਾਸਤੇ ਡਰਾਅ ਕੱਢਣ ਦੀ ਮਿਤੀ 29 ਅਕਤੂਬਰ 2026 ਨਿਰਧਾਰਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਹੁਣ ਇਹ ਡਰਾਅ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਡਰਾਅ ਦੀ ਨਵੀਂ ਮਿਤੀ ਸਬੰਧੀ ਜਾਣਕਾਰੀ ਅਗਲੇ ਹੁਕਮਾਂ ਤੋਂ ਬਾਅਦ ਦਿੱਤੀ ਜਾਵੇਗੀ।














