रोजाना भास्कर (अमृतसर/चंडीगढ़): ਆਰ.ਐੱਸ.ਐੱਸ. ਨਾਲ ਆਪਣੇ ਸੰਬੰਧਾਂ ਨੂੰ ਲੈ ਕੇ ਵਿਵਾਦ ਦਾ ਵਿਸ਼ਾ ਬਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੇ ਇੱਕ ਸਹਿਯੋਗੀ ਡਾ. ਸੁਖਦੇਵ ਸਿੰਘ, ਜਿਸ ਨੂੰ ਹੁਣੇ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਿਖੇ ਬਤੌਰ ਅਸਿਸਟੈਂਟ ਪ੍ਰੋਫੈਸਰ ਨੇ ਨਿਯੁਕਤ ਕੀਤਾ ਗਿਆ ਹੈ, ਵੱਲੋਂ ਚਾਰ ਸਿੱਖ ਨੌਜਵਾਨਾਂ ਖ਼ਿਲਾਫ਼ ਥਾਣਾ ਸਾਈਬਰ ਕ੍ਰਾਈਮ ਪਟਿਆਲੇ ਵਿਖੇ ਇੱਕ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਇਸ ਸਬੰਧੀ ਜਾਰੀ ਕੀਤਾ ਗਿਆ ਇੱਕ ਫੁਰਮਾਨ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹਨਾਂ ਨੌਜਵਾਨਾਂ ਦਾ ਦੋਸ਼ ਸਿਰਫ ਇੰਨਾ ਹੈ ਕਿ ਇਹਨਾਂ ਨੇ ਵਾਈਸ ਚਾਂਸਲਰ ਵਿਵਾਦ ਦੇ ਬਾਰੇ ਸੋਸ਼ਲ ਮੀਡੀਆ ਉੱਪਰ ਚੱਲ ਰਹੀਆਂ ਕੁਝ ਪੋਸਟਾਂ ਨੂੰ ਆਪਣੇ ਹੋਰ ਦੋਸਤਾਂ ਨਾਲ ਸਾਂਝਾ ਕੀਤਾ ਸੀ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਦੇ ਹੁਕਮ ਦੇ ਬਾਵਜੂਦ ਵੀ ਅਜਿਹੀ ਸ਼ਿਕਾਇਤ ਦਰਜ ਕਰਵਾਉਣ ਦਾ ਅਰਥ ਹੈ ਕਿ ਵਾਈਸ ਚਾਂਸਲਰ ਅਤੇ ਉਸਦੇ ਸਹਿਯੋਗੀ ਸਿੱਖ ਭਾਵਨਾਵਾਂ ਦਾ ਸਤਿਕਾਰ ਨਹੀਂ ਕਰਦੇ ਅਤੇ ਉਹ ਹੁਣ ਇਸ ਮਾਮਲੇ ਨੂੰ ਡਰਾ ਧਮਕਾ ਕੇ ਖਤਮ ਕਰਨਾ ਚਾਹੁੰਦੇ ਹਨ।
ਇਸ ਕਰਕੇ ਸਿੱਖ ਪੰਥ ਦੀਆਂ ਪ੍ਰਮੁੱਖ ਜਥੇਬੰਦੀਆਂ ਲਈ ਇਹ ਸੋਚਣਾ ਜ਼ਰੂਰੀ ਹੋ ਗਿਆ ਹੈ ਕਿ ਸਿੱਖ ਨੌਜਵਾਨਾਂ ਖਿਲਾਫ਼ ਅਜਿਹੀਆਂ ਝੂਠੀਆਂ ਸ਼ਿਕਾਇਤਾਂ ਨਾਲ ਕਿਵੇਂ ਨਜਿੱਠਿਆ ਜਾਵੇ।
ਵੱਖ ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਇਹ ਦੱਸਿਆ ਕਿ ਕਿ ਸਿੱਖਾਂ ਦੀ ਸੁਪਰੀਮ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਉੱਪਰ ਸਖਤ ਸਟੈਂਡ ਲੈਣਾ ਚਾਹੀਦਾ ਹੈ ਅਤੇ ਪੀੜਿਤ ਸਿੱਖ ਨੌਜਵਾਨਾਂ ਦੀ ਮਦਦ ਦੇ ਨਾਲ ਨਾਲ ਸੰਬੰਧਿਤ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨਾ ਚਾਹੀਦਾ ਹੈ।
ਨਾਲ ਨੱਥੀ: 1. ਸਿੱਖ ਨੌਜਵਾਨਾਂ ਦੀਆਂ ਫੋਟੋਆਂ ਜਿਨ੍ਹਾਂ ਖਿਲਾਫ਼ ਝੂਠੀ ਸ਼ਿਕਾਇਤ ਦਰਜ ਕੀਤੀ ਗਈ ਹੈ।
2. ਸਿੱਖ ਨੌਜਵਾਨਾਂ ਨੂੰ ਥਾਣਾ ਸਾਈਬਰ ਕਰਾਈਮ ਪਟਿਆਲਾ ਵੱਲੋਂ ਮਿਤੀ 23 ਅਗਸਤ ਨੂੰ ਪੇਸ਼ ਹੋਣ ਲਈ ਭੇਜੇ ਗਏ ਆਦੇਸ਼ ਦੀ ਕਾਪੀ ਜਿਸ ਵਿੱਚ ਉਹਨਾਂ ਦੇ ਫੋਨ ਨੰਬਰ ਵੀ ਦਰਜ ਹਨ।