Jalandhar Top News चंडीगढ़ राजनीति लोकसभा चुनाव- 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਸੀਨੀਅਰ ਅਕਾਲੀ ਆਗੂਆਂ ਨੂੰ ਦਿਤੀਆਂ ਵੱਡੀਆਂ ਜ਼ੁਮੇਵਾਰੀਆਂ -ਮੰਨਣ

ਰੋਜ਼ਾਨਾ ਭਾਸਕਰ

ਜਲੰਧਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਰ ਅਹਿਮ ਨਿਯੁਕਤੀਆਂ ਕਰਦੇ ਹੋਏ ਵਿਧਾਨਸਭਾ ਹਲਕਾ ਉੱਤਰੀ ਦੇ ਸੀਨੀਅਰ ਆਗੂਆਂ ਨੂੰ ਵੱਖ ਵੱਖ ਅਹੁਦਿਆਂ ਦੀਆਂ ਅਹਿਮ ਜ਼ੁਮੇਵਾਰੀਆਂ ਦਿਤੀਆਂ ਗਈਆਂ।ਇਸ ਸਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤੀ ਨਵੀਂ ਸੂਚੀ ਵਿਚ ਜਲੰਧਰ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ ਆਗੂਆਂ ਨੂੰ ਵੱਡੀਆਂ ਜ਼ੁਮੇਵਾਰੀਆਂ ਦਿਤੀਆਂ ਗਈਆਂ ਹਨ।

ਜਿਸ ਨਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।ਸ੍ਰ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਜਿਨ੍ਹਾਂ ਆਗੂਆਂ ਦੇ ਨਿਯੁਕਤੀ ਪੱਤਰ ਭੇਜੇ ਗਏ ਹਨ ਉਨ੍ਹਾਂ ਚ ਸੁਰੇਸ਼ ਸਹਿਗਲ ਸਾਬਕਾ ਮੇਅਰ ਜਲੰਧਰ ਅਤੇ ਮਨਿੰਦਰਪਾਲ ਸਿੰਘ ਗੁੰਬਰ ਨੂੰ ਪੀਏਸੀ ਪੋਲੀਟੀਕਲ ਅਫੇਅਰ ਕਮੇਟੀ ਅਤੇ ਸੁਰਜੀਤ ਸਿੰਘ ਨੀਲਾਮਹਿਲ ਤੇ ਰਵਿੰਦਰ ਸਿੰਘ ਸਵੀਟੀ ਨੂੰ ਮੀਤ ਪ੍ਰਧਾਨ ਦੇ ਅਹੁਦਿਆਂ ਤੇ ਨਿਯੁਕਤ ਕੀਤਾ ਗਿਆ ਹੈ।

LEAVE A RESPONSE

Your email address will not be published. Required fields are marked *