रोजाना भास्कर
ਜਲੰਧਰ। ਵਾਰਡ ਨੰਬਰ 35 ਤੋਂ ਕਾਂਗਰਸ ਦੀ ਉਮੀਦਵਾਰ ਅਤੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦੀ ਧਰਮ ਪਤਨੀ ਹਰਸ਼ਰਨ ਕੌਰ ਹੈਪੀ ਨੇ ਅੱਜ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਗੁਰੂ ਗੋਬਿੰਦ ਸਿੰਘ ਨਗਰ, ਹਾਊਸਿੰਗ ਬੋਰਡ ਕਾਲੋਨੀ, ਗੁਰੂ ਤੇਗ ਬਹਾਦਰ ਨਗਰ ਭਾਈ ਜੈਤਾ ਜੀ ਮਾਰਕਿਟ ਵਿਖੇ ਡੋਰ-ਟੂ-ਡੋਰ ਪ੍ਰਚਾਰ ਕੀਤਾ। ਇਸ ਦੌਰਾਨ ਵਾਰਡ ਵਾਸੀਆਂ ਵੱਲੋਂ ਹੈਪੀ ਦਾ ਥਾਂ-ਥਾਂ ‘ਤੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਹਰਨ ਕੌਰ ਹੈਪੀ ਨੇ ਕਿਹਾ ਕਿ ਅੱਜ ਦੇ ਚੋਣ ਪ੍ਰਚਾਰ ਦੌਰਾਨ ਜੋ ਭਰਪੂਰ ਸਮਰਥਨ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ ਉਸ ਤੋਂ ਮੈਂ ਬੇਹੱਦ ਉਤਸ਼ਾਹਿਤ ਹਾਂ। ਉਨ੍ਹਾਂ ਕਿਹਾ ਕਿ ਮੈਂ ਵਾਰਡ ਵਾਸੀਆਂ ਅਪੀਲ ਕਰਦੀ ਹਾਂ ਕਿ ਉਹ ਮੇਰੇ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਮੈਨੂੰ ਆਪਣਾ ਇਕ ਵਾਰ ਫਿਰ ਸੇਵਾ ਦਾ ਮੌਕਾ ਦੇਣ ਤਾਂ ਕਿ ਬਾਕੀ ਰਹਿੰਦੇ ਕੰਮ ਵੀ ਪੂਰੇ ਕੀਤੇ ਜਾ ਸਕਣ।