ਭਾਰਤੀ ਰੇਲਵੇ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 2-0 ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ
ਜਲੰਧਰ ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ): ਸਾਬਕਾ ਜੇਤੂ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 2-1 ਨਾਲ ਹਰਾ ਕੇ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਪਹਿਲੀ ਜਿੱਤ ਦਰਜ ਕੀਤੀ ਪਰ ਬੈਂਕ ਦੀ ਟੀਮ ਇਹ ਮੈਚ ਜਿੱਤ ਕੇ ਵੀ ਗੋਲ ਔਸਤ ਦੇ ਆਧਾਰ ਤੇ ਟੂਰਨਾਮੈਂਟ ਦੇ ਕਵਾਰਟਰ ਫਾਇਨਲ ਦੀ ਦੌੜ ਵਿਚੋਂ ਬਾਹਰ ਹੋ ਗਈ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿੱਚ ਰਹੇ ਇਸ ਟੂਰਨਾਮੈਂਟ ਦੇ ਪੰਜਵੇਂ ਦਿਨ ਦੂਜੇ ਲੀਗ ਮੈਚ ਵਿੱਚ ਭਾਰਤੀ ਰੇਲਵੇ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 2-0 ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕਰ ਲਿਆ।

ਪਹਿਲਾ ਲੀਗ ਮੈਚ ਪੂਲ ਬੀ ਵਿੱਚ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਅਤੇ ਭਾਰਤੀ ਏਅਰ ਫੋਰਸ ਦਰਮਿਆਨ ਖੇਡਿਆ ਗਿਆ। ਬੈਂਕ ਵਲੋਂ ਖੇਡ ਦੇ 35ਵੇਂ ਮਿੰਟ ਵਿੱਚ ਜਸਕਰਨ ਸਿੰਘ ਨੇ ਗੋਲ ਕਰਕੇ ਸਕੋਰ 1-0 ਕੀਤਾ। 37ਵੇਂ ਮਿੰਟ ਵਿੱਚ ਭਾਰਤੀ ਏਅਰ ਫੋਰਸ ਦੇ ਰਾਹੁਲ ਰਾਜਭਰ ਨੇ ਗੋਲ ਕਰਕੇ ਸਕੋਰ 1-1 ਕੀਤਾ। ਖੇਡ ਦੇ 47ਵੇਂ ਮਿੰਟ ਵਿੱਚ ਬੈਂਕ ਦੇ ਜਸਕਰਨ ਸਿੰਘ ਨੇ ਗੋਲ ਕਰਕੇ ਸਕੋਰ 2-1 ਕਰਕੇ ਮੈਚ ਜਿੱਤ ਲਿਆ ਅਤੇ ਲੀਗ ਮੈਚਾਂ ਵਿੱਚ ਪਹਿਲੀ ਜਿੱਤ ਹਾਸਲ ਕਰਕੇ ਤਿੰਨ ਅੰਕ ਹਾਸਲ ਕੀਤੇ। ਪੂਲ ਬੀ ਵਿੱਚ ਪੰਜਾਬ ਪੁਲਿਸ, ਭਾਰਤੀ ਏਅਰ ਫੋਰਸ ਅਤੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਦੇ ਲੀਗ ਮੈਚਾਂ ਵਿੱਚ ਤਿੰਨ ਤਿੰਨ ਅੰਕ ਹਨ। ਪਰ ਬੇਹਤਰ ਗੋਲ ਔਸਤ ਦੇ ਆਧਾਰ ਤੇ ਪੰਜਾਬ ਪੁਲਿਸ ਅਤੇ ਭਾਰਤੀ ਏਅਰ ਫੋਰਸ ਦੀਆਂ ਟੀਮਾਂ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕਰ ਗਈਆਂ।

ਦੂਜਾ ਮੈਚ ਪੂਲ ਡੀ ਵਿੱਚ ਭਾਰਤੀ ਰੇਲਵੇ ਦਿੱਲੀ ਅਤੇ ਆਰਮੀ ਇਲੈਵਨ ਦਿੱਲੀ ਦਰਮਿਆਨ ਖੇਡਿਆ ਗਿਆ। ਭਾਰਤੀ ਰੇਲਵੇ ਵਲੋਂ ਖੇਡ ਦੇ 22ਵੇਂ ਮਿੰਟ ਵਿੱਚ ਪਰਮਪ੍ਰੀਤ ਸਿੰਘ ਨੇ ਗੋਲ ਕਰਕੇ ਸਕੋਰ 1-0 ਕੀਤਾ।ਖੇਡ ਦੇ ਆਖਰੀ ਮਿੰਟ ਵਿੱਚ ਭਾਰਤੀ ਰੇਲਵੇ ਦੇ ਲਵਪ੍ਰੀਤ ਸਿੰਘ ਨੇ ਗੋਲ ਕਰਕੇ ਸਕੋਰ 2-0 ਕਰਕੇ ਮੈਚ ਜਿੱਤ ਲਿਆ।
ਅੱਜ ਦਾ ਮੈਚ ਜਿੱਤ ਕੇ ਭਾਰਤੀ ਰੇਲਵੇ ਨੇ ਦੋ ਲੀਗ ਮੈਚਾਂ ੱਿਵਚ ਚਾਰ ਅੰਕ ਹਾਸਲ ਕਰਕੇ ਪੂਲ ਵਿਚੋਂ ਪਹਿਲਾ ਸਥਾਨ ਹਾਸਲ ਕਰਦੇ ਹੋਏ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕਰ ਲਿਆ। ਜਦਕਿ ਇਸ ਪੂਲ ਵਿੱਚ ਦੂਜੇ ਨੰਬਰ ਤੇ ਆਰਮੀ ਇਲੈਵਨ ਰਹੀ ਜਿਸ ਦੇ ਦੋ ਲੀਗ ਮੈਚਾਂ ਤੋਂ ਬਾਅਦ ਇਕ ਜਿੱਤ ਅਤੇ ਇਕ ਹਾਰ ਨਾਲ ਤਿੰਨ ਅੰਕ ਹਨ।
ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਪਰਮਜੀਤ ਸਿੰਘ ਵਿਲਖੂ, ਨਰਿੰਦਰ ਸਿੰਘ ਵਿਲਖੂ (ਸਤਲੁਜ ਮੋਟਰਜ਼) , ਚਰਨਜੀਤ ਸਿੰਘ ਚੰਨੀ (ਸੀਟੀ ਗਰੁੱਪ), ਦਲਜੀਤ ਸਿੰਘ ਆਈਆਰਐਸ (ਕਸਟਮਜ਼) ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ
ਇਸ ਮੌਕੇ ਤੇ ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਸੁਖਵਿੰਦਰ ਸਿੰਘ ਲਾਲੀ, ਪਰਵਿੰਦਰ ਕੌਰ ਚੰਨੀ, ਕੁਲਵਿੰਦਰ ਥਿਆੜਾ, ਅਵਤਾਰ ਸਿੰਘ, ਮਨਪ੍ਰੀਤ ਸਿੰਘ (ਆਸਟਰੇਲੀਆ), ਸੁਰਿੰਦਰ ਸਿੰਘ, ਗੌਰਵ ਅਗਰਵਾਲ, ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਗੌਰਵ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
28 ਅਕਤੂਬਰ ਦੇ ਮੈਚ
ਇੰਡੀਅਨ ਆਇਲ ਮੁੰਬਈ ਬਨਾਮ ਇੰਡੀਅਨ ਨੇਵੀ – 4-30 ਵਜੇ
ਭਾਰਤ ਪੈਟਰੋਲੀਅਮ ਮੁੰਬਈ ਬਨਾਮ ਕੈਗ ਦਿੱਲੀ- 6-15 ਵਜੇ














