42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ: ਇੰਡੀਅਨ ਨੇਵੀ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦੀਆਂ ਟੀਮਾਂ ਸੈਮੀਫਾਇਨਲ ਵਿਚ

ਜਲੰਧਰ, ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ): ਇੰਡੀਅਨ ਨੇਵੀ ਮੁੰਬਈ ਨੇ ਇੰਡੀਅਨ ਏਅਰ ਫੋਰਸ ਨੂੰ ਪੈਨਲਟੀ ਸ਼ੂਟ ਆਊਟ ਰਾਹੀਂ 4-2 ਨਾਲ ਹਰਾ ਕੇ ਅਤੇ ਭਾਰਤੀ ਰੇਲਵੇ ਦਿੱਲੀ ਨੇ ਬੀਐਸਐਫ ਜਲੰਧਰ ਨੂੰ 5-0 ਦੇ ਫਰਕ ਨਾਲ ਹਰਾ ਕੇ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕਰ ਲਿਆ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿੱਚ ਚਲ ਰਹੇ ਟੂਰਨਾਮੈਂਟ ਦੇ ਸੱਤਵੇਂ ਦਿਨ ਪਹਿਲੇ ਦੋ ਕਵਾਰਟਰ ਫਾਇਨਲ ਮੈਚ ਖੇਡੇ ਗਏ।

ਪਹਿਲੇ ਕਵਾਰਟਰ ਫਾਇਨਲ ਵਿੱਚ ਇੰਡੀਅਨ ਨੇਵੀ ਮੁੰਬਈ ਅਤੇ ਇੰਡੀਅਨ ਏਅਰ ਫੋਰਸ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇੰਡੀਅਨ ਏਅਰ ਫੋਰਸ ਵਲੋਂ ਕ੍ਰਿਅੱਪਾ ਮੈਂਡਾਪਾਂਡਾ ਨੇ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 15ਵੇਂ ਮਿੰਟ ਵਿੱਚ ਇੰਡੀਅਨ ਨੇਵੀ ਸ਼ੁਸ਼ੀਲ ਧਨਵਾਰ ਨੇ ਗੋਲ ਕਰਕੇ ਸਕੋਰ 1-1 ਕਰਕੇ ਬਰਾਬਰੀ ਕੀਤੀ। ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਸਕੋਰ 1-1 ਰਿਹਾ।ਪੈਨਲਟੀ ਸ਼ੂਟ ਆਊਟ ਰਾਹੀਂ ਇੰਡੀਅਨ ਨੇਵੀ ਮੁੰਬਈ ਨੇ ਇੰਡੀਅਨ ਏਅਰ ਫੋਰਸ ਨੂੰ 3-1 ਨਾਲ ਹਰਾ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ।

ਦੂਜਾ ਕਵਾਰਟਰ ਫਾਇਨਲ ਭਾਰਤੀ ਰੇਲਵੇ ਦਿੱਲੀ ਅਤੇ ਬੀਐਸਐਫ ਜਲੰਧਰ ਦਰਮਿਆਨ ਖੇਡਿਆ ਗਿਆ। ਖੇਡ ਦੇ ਪਹਿਲੇ ਹੀ ਮਿੰਟ ਵਿੱਚ ਭਾਰਤੀ ਰੇਲਵੇ ਦੇ ਗੁਰਸਾਹਿਬ ਸਿੰਘ ਨੇ ਗੋਲ ਕਰਕੇ ਸਕੋਰ 1-0 ਕੀਤਾ।ਖੇਡ ਦੇ ਤੀਜੇ ਕਵਾਰਟਰ ਦੇ 42ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਸ੍ਰੀਆਸ ਭਾਵਿਕਦਾਸ ਧੂਪੇ ਨੇ ਗੋਲ ਕਰਕੇ ਸਕੋਰ 2-0 ਕੀਤਾ।

ਖੇਡ ਦੇ 48ਵੇਂ ਮਿੰਟ ਵਿੱਚ ਲਵਪ੍ਰੀਤ ਸਿੰਘ ਨੇ ਗੋਲ ਕਰਕੇ ਸਕੋਰ 3-0 ਕੀਤਾ। ਖੇਡ ਦੇ 57ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਅਲੀ ਅਹਿਮਦ ਨੇ ਗੋਲ ਕਰਕੇ ਸਕੋਰ 4-0 ਕੀਤਾ। ਖੇਡ ਦੇ 58ਵੇਂ ਮਿੰਟ ਵਿੱਚ ਰੇਲਵੇ ਦੇ ਲਵਪ੍ਰੀਤ ਸਿੰਘ ਨੇ ਗੋਲ ਕਰਕੇ ਸਕੋਰ 5-0 ਕਰਦੇ ਹੋਏ ਮੈਚ ਜਿੱਤ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਸੁਰਿੰਦਰ ਭਾਂਬਰੀ ਜੀਐਮ ਏਜੀਆਈ ਇੰਫਰਾ, ਸ਼ਾਮ ਲਾਲ ਗੁਪਤਾ (ਜਨਰਲ ਮੈਨੇਜਰ ਇੰਡੀਅਨ ਆਇਲ), ਨਵੀਨ ਮੁਖੀਜਾ (ਚੀਫ ਮੈਨੇਜਰ ਇੰਡੀਅਨ ਆਇਲ) ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ,

ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਕੁਲਵਿੰਦਰ ਥਿਆੜਾ, ਸੰਜੇ ਕੋਹਲੀ, ਅਵਤਾਰ ਸਿੰਘ, ਸੁਰਿੰਦਰ ਸਿੰਘ, ਗੌਰਵ ਅਗਰਵਾਲ, ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਗੌਰਵ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

30 ਅਕਤੂਬਰ ਦੇ ਮੈਚ (ਕਵਾਰਟਰ ਫਾਇਨਲ}

ਭਾਰਤ ਪੈਟਰੋਲੀਅਮ ਮੁੰਬਈ ਬਨਾਮ ਆਰਮੀ ਇਲੈਵਨ ਦਿੱਲੀ – 4-30 ਵਜੇ

ਪੰਜਾਬ ਪੁਲਿਸ ਜਲੰਧਰ ਬਨਾਮ ਇੰਡੀਅਨ ਆਇਲ ਮੁੰਬਈ – 6-15 ਵਜ