42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ: ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦਰਮਿਆਨ ਹੋਵੇਗਾ ਖਿਤਾਬੀ ਮੁਕਾਬਲਾ

ਸੈਮੀਫਾਇਨਲ ਵਿੱਚ ਭਾਰਤੀ ਰੇਲਵੇ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਨਾਲ ਹਰਾਇਆ

ਜਲੰਧਰ, ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ): ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦੀਆਂ ਟੀਮਾਂ ਦਰਮਿਆਨ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬੀ ਮੁਕਾਬਲਾ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਖੇਡਿਆ ਜਾਵੇਗਾ। ਅੱਜ ਸ਼ਾਮ ਖੇਡੇ ਗਏ ਸੈਮੀਫਾਇਨਲ ਮੁਕਾਬਲਿਆਂ ਵਿੱਚ ਭਾਰਤੀ ਰੇਲਵੇ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਦੇ ਫਰਕ ਨਾਲ ਹਰਾ ਕੇ ਅਤੇ ਇੰਡੀਅਨ ਆਇਲ ਮੁੰਬਈ ਨੇ ਭਾਰਤ ਪੈਟਰੋਲੀਅਮ ਮੁੰਬਈ ਨੂੰ 2-1 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਸਥਾਨ ਬਣਾਇਆ।ਭਾਰਤੀ ਰੇਲਵੇ ਦਿੱਲੀ ਦੀ ਟੀਮ ਪੰਜਵੀਂ ਵਾਰ ਫਾਇਨਲ ਵਿੱਚ ਪਹੁੰਚੀ ਹੈ ਜਦਕਿ ਇੰਡੀਅਨ ਆਇਲ ਮੁੰਬਈ 14ਵੀਂ ਵਾਰ ਫਾਇਨਲ ਵਿੱਚ ਪਹੁੰਚੀ ਹੈ।

ਫਾਇਨਲ ਮੈਚ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ। ਜੇਤੂ ਟੀਮ ਨੂੰ ਜੇਤੂ ਟਰਾਫੀ ਦੇ ਨਾਲ 5.51 ਲੱਖ ਰੁਪਏ ਦਾ ਨਕਦ ਇਨਾਮ ( ਜੋ ਕਿ ਗਾਖਲ ਬ੍ਰਦਰਜ਼ ਅਮਰੀਕਾ ਵਲੋਂ ਸਪਾਂਸਰ ਕੀਤਾ ਗਿਆ ਹੈ) ਅਤੇ ਉਪ ਜੇਤੂ ਟੀਮ ਨੂੰ ਟਰਾਫੀ ਦੇ ਨਾਲ 2.51 ਲੱਖ ਰੁਪਏ ਨਕਦ ਦਿੱਤਾ ਜਾਵੇਗਾ। ਟੂਰਨਾਮੈਂਟ ਦੇ ਬੇਹਤਰੀਨ ਖਿਡਾਰੀ ਨੂੰ ਇਕ ਲੱਖ ਰੁਪਏ ਨਕਦ ਇਨਾਮ (ਜੋ ਕਿ ਟੁੱਟ ਬ੍ਰਦਰਜ਼ ਵਲੋਂ ਸਪਾਂਸਰ ਹੈ) ਦਿੱਤਾ ਜਾਵੇਗਾ। ਫਾਇਨਲ ਮੈਚ ਸ਼ਾਮ 7 ਵਜੇ ਖੇਡਿਆ ਜਾਵੇਗਾ। ਜਦਕਿ ਫਾਇਨਲ ਮੈਚ ਤੋਂ ਪਹਿਲਾਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਸ਼ਾਮ 5 ਵਜੇ ਸ਼ੁਰੂ ਹੋਵੇਗਾ।ਪੀਟੀਸੀ ਨੈਟਵਰਕ ਂ ਫਾਇਨਲ ਮੈਚ ਦਾ ਸਿੱਧਾ ਪ੍ਰਸਾਰਣ ਕਰੇਗਾ ਜਦਕਿ ਆਲ ਇੰਡੀਆ ਰੇਡਿਓ ਵਲੋਂ ਮੈਚ ਦੀ ਲਾਇਵ ਕਮੈਂਟਰੀ ਕੀਤੀ ਜਾਵੇਗੀ।

ਪਹਿਲਾ ਸੈਮੀਫਾਇਨਲ ਭਾਰਤੀ ਰੇਲਵੇ ਦਿੱਲੀ ਅਤੇ ਇੰਡੀਅਨ ਨੇਵੀ ਮੁੰਬਈ ਦਰਮਿਆਨ ਖੇਡਿਆ ਗਿਆ। ਖੇਡ ਦੇ 13ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਗੁਰਸਾਹਿਬਜੀਤ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 27ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਅਲੀ ਅਹਿਮਦ ਨੇ ਮੈਦਾਨੀ ਗੋਲ ਕਰਕੇ ਸਕੋਰ 2-0 ਕੀਤਾ। ਅੱਧੇ ਸਮੇਂ ਤੱਕ ਭਾਰਤੀ ਰੇਲਵੇ 2-0 ਨਾਲ ਅੱਗੇ ਸੀ। ਖੇਡ ਦੇ ਤੀਜੇ ਕਵਾਰਟਰ ਦੇ 33ਵੇਂ ਮਿੰਟ ਵਿੱਚ ਇੰਡੀਅਨ ਨੇਵੀ ਦੇ ਸੰਨੀ ਮਲਿਕ ਨੇ ਗੋਲ ਕਰਕੇ ਸਕੋਰ 1-2 ਕੀਤਾ।ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਸਕੋਰ 2-1 ਰਹਿਣ ਕਰਕੇ ਭਾਰਤੀ ਰੇਲਵੇ ਜੇਤੂ ਬਣ ਕੇ ਫਾਇਨਲ ਵਿੱਚ ਪਹੁੰਚੀ।

ਦੂਜਾ ਸੈਮੀਫਾਇਨਲ ਪਿਛਲੇ ਸਾਲ ਦੀ ਜੇਤੂ ਇੰਡੀਅਨ ਆਇਲ ਮੁੰਬਈ ਅਤੇ ਪਿਛਲੇ ਸਾਲ ਦੀ ਉਪ ਜੇਤੂ ਭਾਰਤ ਪੈਟਰੋਲੀਅਮ ਮੁੰਬਈ ਦਰਮਿਆਨ ਖੇਡਿਆ ਗਿਆ। ਖੇਡ ਦੇ 17ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਗੁਰਜਿੰਦਰ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। ਖੇਡ ਦੇ 22ਵੇਂ ਮਿੰਟ ਵਿੱਚ ਭਾਰਤ ਪੈਟਰੋਲੀਅਮ ਦੇ ਜਪਨੀਤ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 1-1 ਕੀਤਾ। ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰ ਸਨ। ਖੇਡ ਦੇ 53ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਤਲਵਿੰਦਰ ਸਿੰਘ ਨੇ ਗੋਲ ਕਰਕੇ ਸਕੋਰ 2-1 ਕੀਤਾ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਮਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਧੰਨਪ੍ਰੀਤ ਕੌਰ ਆਈਪੀਐਸ ਕਮਿਸ਼ਨਰ ਜਲੰਧਰ ਪੁਲਿਸ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।

ਇਸ ਮੌਕੇ ਤੇ ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਡਿਪਟੀ ਕਮਿਸ਼ਨਰ ਜਲੰਧਰ ਹਿਮਾਸ਼ੂ ਅਗਰਵਾਲ, ਕੈਮ ਗਿੱਲ (ਅਮਰੀਕਾ), ਸੰਜੇ ਕੋਹਲੀ,ਰਣਜੀਤ ਸਿੰਘ ਟੁੱਟ, ਉਲੰਪੀਅਨ ਰਜਿੰਦਰ ਸਿੰਘ ਸੀਨੀਅਰ, ਸੁਦੇਸ਼ ਕੁਮਾਰ ਸਾਬਕਾ ਡੀਜੀਪੀ ਕੇਰਲਾ ਪੁਲਿਸ, ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਕੁਲਵਿੰਦਰ ਥਿਆੜਾ, ਨਿਤਨ ਮਹਜਨ (ਅਲਫਾ), ਬਲਵਿੰਦਰ ਸਿੰਘ, ਕਰਨਦੀਪ ਸਿੰਘ, ਦਲਜੀਤ ਸਿੰਘ ਆਈਆਰਐਸ, ਗੁਨਦੀਪ ਸਿੰਘ ਕਪੂਰ, ਜਤਿਨ ਮਹਾਜਨ (ਅਲਫਾ) ਆਤਮ ਪ੍ਰਕਾਸ਼ ਬਬਲੂ, ਸੁਖਵਿੰਦਰ ਸਿੰਘ ਚੋਹਲਾ, ਵਰਿੰਦਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਗੌਰਵ ਅਗਰਵਾਲ, ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਗੌਰਵ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।