ਜਲੰਧਰ ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸਰਦਾਰ ਇਕਬਾਲ ਸਿੰਘ ਢੀਡਸਾ ਜੀ ਵੱਲੋਂ ਜਲੰਧਰ ਸ਼ਹਰੀ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਮੁੱਖ ਤੌਰ ਤੇ ਰਾਜਬੀਰ ਸਿੰਘ ਸ਼ੰਟੀ ਨੂੰ ਮੁੱਖ ਬੁਲਾਰਾ ਬਣਾਇਆ ਗਿਆ।

ਜ਼ਿਕਰਯੋਗ ਹੈ ਕੀ ਰਾਜਬੀਰ ਸਿੰਘ ਸ਼ੰਟੀ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਵੱਖ ਵੱਖ ਅਹੁਦਿਆਂ ਤੇ ਸੇਵਾਵਾਂ ਦੇ ਰਹੇ ਹਨ ਅਤੇ ਹਮੇਸ਼ਾ ਪਾਰਟੀ ਵੱਲੋਂ ਦਿੱਤੇ ਗਏ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਹਨ ਅਤੇ ਜਲੰਧਰ ਸ਼ਹਿਰ ਵਿੱਚ ਵੱਖ ਵੱਖ ਤਰ੍ਹਾਂ ਦੇ ਸਮਾਜਿਕ ਕੰਮਾਂ ਵਿੱਚ ਵੀ ਅੱਗੇ ਹੋ ਕੇ ਹਿੱਸਾ ਲੈਂਦੇ ਹਨ।
ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਮੁੱਦਿਆਂ ਤੇ ਸਰਕਾਰ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੇ ਹਨ ਉਹਨਾਂ ਦੀਆਂ ਇਹਨਾਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈ ਕਮਾਂਡ ਵੱਲੋਂ ਉਹਨਾਂ ਨੂੰ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ














