ਜਲੰਧਰ। ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਨਰੋਲਮੈਂਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਪਸ਼ਟ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿਹਤ ਸੁਰੱਖਿਆ ਦਾ ਲਾਭ ਹਰ ਹੱਕਦਾਰ ਤੱਕ ਪਹੁੰਚ ਸਕੇ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਆਦੇਸ਼ ਦਿੱਤਾ ਕਿ ਆਸ਼ਾ ਵਰਕਰਾਂ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਕੇ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 490 ਸੀ.ਐਸ.ਸੀ. ਕੇਂਦਰਾਂ ਅਤੇ ਸੇਵਾ ਕੇਂਦਰਾਂ ਰਾਹੀਂ ਵਿਸ਼ੇਸ਼ ਕੈਂਪ ਲਗਾ ਕੇ ਕਾਰਡ ਬਣਾਏ ਜਾ ਰਹੇ ਹਨ। ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਕਾਰਡ ਬਣਾਉਣ ਲਈ ਆਧਾਰ ਕਾਰਡ (ਮੋਬਾਇਲ ਨਾਲ ਲਿੰਕ), ਵੋਟਰ ਕਾਰਡ ਅਤੇ ਨਾਬਾਲਗ ਬੱਚਿਆਂ ਲਈ ਜਨਮ ਸਰਟੀਫਿਕੇਟ ਲਾਜ਼ਮੀ ਹਨ। ਘੱਟੋ-ਘੱਟ ਦੋ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵੀ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੇੜਲੇ ਸੀ.ਐਸ.ਸੀ. ਜਾਂ ਵਿਸ਼ੇਸ਼ ਕੈਂਪਾਂ ਵਿੱਚ ਜਾ ਕੇ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ।
#Jalandhar #MukhyamantriSehatYojana #HealthForAll #PunjabGovernment #SehatCard #PublicWelfare #PunjabNews














