“ਪੰਥਕ ਮੁੱਦਿਆਂ ‘ਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸਮਾਂ: ਰਾਜਬੀਰ ਸ਼ੰਟੀ

ਜਲੰਧਰ, ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ): ਅੱਜ ਜਲੰਧਰ ਵਿਖੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਾਜਬੀਰ ਸਿੰਘ ਸ਼ੰਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਦੀ ਜਲੰਧਰ ਫੇਰੀ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਜਲੰਧਰ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਨ੍ਹਾਂ ਨਾਲ ਜੁੜੇ ਸਮਾਜਿਕ ਤੇ ਧਾਰਮਿਕ ਪੱਖਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਗੰਭੀਰ ਮਾਮਲਾ ਹਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਨਾਲ ਹੀ ਸਮਾਜ ਦੇ ਹਰ ਵਰਗ ਨੂੰ ਧਾਰਮਿਕ ਸਤਿਕਾਰ ਅਤੇ ਆਪਸੀ ਸਾਂਝ ਬਣਾਈ ਰੱਖਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।

ਰਾਜਬੀਰ ਸਿੰਘ ਸ਼ੰਟੀ ਨੇ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਨਿਰਪੱਖ ਜਾਂਚ ਅਤੇ ਇਨਸਾਫ਼ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਇਸ ਮੌਕੇ ਹਾਈਕੋਰਟ ਦੇ ਸੀਨੀਅਰ ਵਕੀਲ ਮਨਦੀਪ ਸਿੰਘ ਸਚਦੇਵਾ ਵੀ ਹਾਜ਼ਰ ਸਨ।