ਗੁਰਦੁਆਰਾ ਗੁਰਦੇਵ ਨਗਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ

ਜਲੰਧਰ, ਰੋਜ਼ਾਨਾ ਭਾਸਕਰ ਬਿਊਰੋ। ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ।

ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ। ਇਸ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਭਾਈ ਰਵਿੰਦਰ ਸਿੰਘ ਜੀ ਨੇ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ। ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਚਾਨਣਾ ਪਾਇਆ।

ਇਸ ਮੌਕੇ ਬੀਬੀ ਬਲਜਿੰਦਰ ਕੌਰ ਖੰਡੂਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਤਰਨਵੀਰ ਸਿੰਘ ਜੀ ਰੱਬੀ ਦੇ ਜਥੇ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਉਸਤਤ ਵਿੱਚ ਗੁਰੂ ਜਸ ਸਰਵਣ ਕਰਵਾਇਆ। ਰਾਗੀ ਜਥਿਆਂ ਵੱਲੋਂ ਕੀਤੇ ਗਏ ਰਸਭਿੰਨੇ ਕੀਰਤਨ ਨਾਲ ਗੁਰਦੁਆਰਾ ਸਾਹਿਬ ਦਾ ਮਾਹੌਲ ਗੁਰਮਈ ਰੰਗ ਵਿੱਚ ਰੰਗਿਆ ਗਿਆ।

ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ। ਉਨ੍ਹਾਂ ਨੇ ਗੁਰੂ ਘਰ ਵਿੱਚ ਸਿੱਖੀ ਦੀ ਚੜ੍ਹਦੀ ਕਲਾ ਲਈ ਚਲਾਏ ਜਾ ਰਹੇ ਕਾਰਜਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਕਰਵਾਏ ਜਾਂਦੇ ਗੁਰਮਤਿ ਸਮਾਗਮ ਤਾਂ ਹੀ ਸਫਲ ਮੰਨੇ ਜਾ ਸਕਦੇ ਹਨ, ਜੇਕਰ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣ ਕੇ ਜੀਵਨ ਬਤੀਤ ਕਰੀਏ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਸਿੱਖੀ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੱਤੀ।

ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਗੁਰਦੇਵ ਨਗਰ, ਚਰਨਜੀਤ ਸਿੰਘ ਸੇਠੀ, ਰਜਿੰਦਰ ਸਿੰਘ, ਮੋਹਨ ਸਿੰਘ, ਕਿਰਪਾਲ ਸਿੰਘ ਕਾਲਾ, ਪਵਨਦੀਪ ਸਿੰਘ, ਹਰਮਨਜੋਤ ਸਿੰਘ, ਜਪਨੂਰ ਸਿੰਘ, ਰਵਿੰਦਰ, ਗਗਨਦੀਪ ਸਿੰਘ, ਜਸਪਾਲ ਸਿੰਘ ਮਿਗਲਾਨੀ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ ਬੱਠਲਾ, ਹਰਜਿੰਦਰ ਸਿੰਘ ਕੁੱਕੀ, ਹਰਪ੍ਰੀਤ ਸਿੰਘ ਸੋਨੂ, ਸਰਬਪ੍ਰੀਤ ਕੌਰ, ਨਵਲ ਦੀਪ ਕੌਰ, ਹਰਜਿੰਦਰ ਕੌਰ, ਸੁਰਜੀਤ ਕੌਰ, ਸਤਵੰਤ ਕੌਰ, ਹਰਲੀਨ ਕੌਰ ਅਤੇ ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਿੱਖੀ ਸਿਧਾਂਤਾਂ ’ਤੇ ਚੱਲਣ ਦਾ ਸੰਦੇਸ਼ ਲਿਆ।

#GuruRamdasJi #ParkashPurab #GurmatSamagam #GurdwaraGurdevNagar #GurbaniKirtan #Sikhism #JalandharNews #PunjabNews