रोजाना भास्कर
ਜਲੰਧਰ। ਕਨੇਡਾ ਵਿੱਚ ਹੋਏ ਮਾਮੂਲੀ ਵਿਵਾਦ ਨੂੰ ਧਰਮ ਨਾਲ ਜੋੜ ਕੇ ਪ੍ਰਧਾਨ ਮੰਤਰੀ ਤੋਂ ਲੈ ਕੇ ,ਛਿਟਪੁਟ ਲੀਡਰਾਂ ਦੀ ਬਿਆਨਬਾਜ਼ੀ ਇਹ ਸਾਬਤ ਕਰਦੀ ਹੈ । ਕਿ ਮਨਘੜੰਤ ਦੋਸ਼ਾਂ ਰਾਹੀਂ ਸਮੁੱਚੀ ਸਿੱਖ ਕੌਮ ਖਿਲਾਫ ਇਕ ਬਿਰਤਾਂਤ ਸਿਰਜਿਆ ਜਾ ਰਿਹਾ ਹੈ ।ਸਿੱਖਾਂ ਖਿਲਾਫ ਇੱਕ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ(ਮੀਡੀਆ ਇੰਚਾਰਜ ),ਵਿੱਕੀ ਸਿੰਘ ਖਾਲਸਾ, ਕਰਮਜੀਤ ਸਿੰਘ ਨੂਰ, ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ। ਪਿਛਲੇ ਦੋ ਤਿੰਨ ਦਿਨਾਂ ਵਿੱਚ ਕੈਨੇਡਾ ਹਮਲੇ ਦੀ ਸਾਰੀ ਸੱਚਾਈ ਸਾਹਮਣੇ ਆ ਚੁੱਕੀ ਹੈ। ਕਿ ਕਿਸ ਤਰਾਂ ਮਮੂਲੀ ਵਿਵਾਦ ਨੂੰ ਮੰਦਰ ਤੇ ਹਮਲੇ ਦਾ ਨਾਂ ਦਿੱਤਾ ਗਿਆ। ਇਹ ਵੀ ਸਾਹਮਣੇ ਆਇਆ ਹੈ । ਕੀ ਮਾਲਟਨ ਗੁਰਦੁਆਰੇ ਦੇ ਬਾਹਰ ਭੈੜੀ ਨੀਅਤ ਨਾਲ ਭੀੜ ਇਕੱਠੀ ਕੀਤੀ ਗਈ। ਭੀੜ ਵਿੱਚ ਲੋਰੈਂਸ ਬਿਸ਼ਨੋਈ ਜਿੰਦਾਬਾਦ ਦੇ ਨਾਅਰੇ ਲਾਏ ਗਏ।
ਭੀੜ ਵਿੱਚ ਸਿੱਖਾਂ ਨੂੰ ਮਰਨ ਦੇ ਨਾਰੇ ਸਾਹਮਣੇ ਆਏ। ਇਸ ਬਾਰੇ ਕੋਈ ਲੀਡਰ ਭਾਵੇਂ ਉਹ ਅਕਾਲੀ ਦਲ, ਕਾਂਗਰਸ , ਭਾਜਪਾ ਜਾਂ ਆਪ ਪਾਰਟੀ ਹੋਵੇ। ਕਿਸੇ ਨੇ ਕੋਈ ਬਿਆਨ ਨਹੀਂ ਦਿੱਤਾ ।ਪਰ ਮੰਦਿਰ ਹਮਲੇ ਦੀ ਨਿੰਦਾ ਹਰ ਬੰਦਾ ਕਰ ਰਿਹਾ ਸੀ। ਸਿੱਖ ਕਦੀ ਵੀ ਕਿਸੇ ਦੇ ਧਾਰਮਿਕ ਸਥਾਨਾਂ ਤੇ ਹਮਲਾ ਕਰਨ ਦੀ ਸੋਚ ਵੀ ਨਹੀਂ ਸਕਦਾ । ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ। ਪਰ ਹਿੰਦੂ ਸਿੱਖਾਂ ਨੂੰ ਆਪਸ ਵਿੱਚ ਲੜਾਉਣ ਲਈ ਹਿੰਦੂ ਵੋਟਰਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਅਜਿਹੇ ਦੋਸ਼ ਲਗਾਏ ਗਏ ਹਨ। ਸਿੱਖ ਤਾਲਮੇਲ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਅਤੇ ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋ ਜਿਨਾਂ ਨੇ ਇਸ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਉਸ ਦੀ ਘੋਰ ਸ਼ਲਾਘਾ ਕਰਦੇ ਹਾਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।