Rb Uncategorized फिरोजपुर

ਫਿਰੋਜ਼ਪੁਰ: ਜ਼ਿਲ੍ਹੇ ਵਿੱਚ ਕਰੋਨਾ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ 3 ਫਰਵਰੀ ਤੋਂ

ਕ੍ਰਿਸ਼ਨ ਜੈਨ : ਕੋਵਿਡ19 ਤੋਂ ਸੁਰੱਖਿਆ ਸਬੰਧੀ ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ 03 ਫਰਵਰੀ ਤੋਂ ਹੋਵੇਗੀ, ਜਿਸ ਦੇ ਪ੍ਰਬੰਧਾਂ ਸਬੰਧੀ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ।ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਨੇ ਦੱਸਿਆ ਕਿ ਕੋਵਿਡ19 ਟੀਕਾਕਰਨ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ ਹੈਲਥ ਵਰਕਰਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਹੁਣ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੂਜੈ ਪੜਾਅ ਦੌਰਾਨ ਫਰੰਟਲਾਈਨ ਵਰਕਰਾਂ ਜਿਵੇਂ ਕਿ ਪੁਲਿਸ ਵਿਭਾਗ, ਹੋਮ ਗਾਰਡ, ਨਗਰ ਕੌਂਸਲ ਦੇ ਵਰਕਰਾਂ ਆਦਿ ਨੂੰ ਕਵਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਫਰੰਟਲਾਈਨ ਵਰਕਰਾਂ ਦਾ ਡਾਟਾ ਕੋਵਿਡ ਪੋਰਟਲ ਉੱਪਰ ਅਪਲੋਡ ਕਰ ਲਿਆ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਦੱਸਿਆ ਕਿ ਟੀਕਾਕਰਨ ਸੈਸ਼ਨਾਂ ਦੇ ਪ੍ਰਬੰਧ ਲਈ ਢੁੱਕਵੀਂ ਗਿਣਤੀ ਵਿਚ ਟੀਮਾਂ ਲਗਾਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਟੀਕਾਕਰਨ ਲਈ ਜਿਹੜੇ ਫਰੰਟਲਾਈਨ ਵਰਕਰਾਂ ਦਾ ਡਾਟਾ ਅਪਲੋਡ ਕੀਤਾ ਗਿਆ ਹੈ ਉਨ੍ਹਾਂ ਨੂੰ ਸ਼ਡਿਊਲ ਅਨੁਸਾਰ ਮੈਸਜ ਪ੍ਰਾਪਤ ਹੋਵੇਗਾ, ਜਿਸ ਵਿੱਚ ਟੀਕਾਕਰਨ ਦੀ ਮਿਤੀ, ਥਾਂ ਅਤੇ ਸਮਾਂ ਆਦਿ ਦੱਸਿਆ ਜਾਵੇਗਾ। ਇਸ ਉਪਰੰਤ ਫਰੰਟਲਾਈਨ ਵਰਕਰ ਆਪਣਾ ਆਧਾਰ ਕਾਰਡ ਜਾਂ ਕੋਈ ਵੀ ਆਈਡੀ ਨਿਸ਼ਚਿਤ ਸਥਾਨ ਤੇ ਮਿੱਥੇ ਸਮੇਂ ਤੇ ਪਹੁੰਚਣਾ ਯਕੀਨੀ ਬਣਾਏ ਤਾਂ ਜੋ ਉਸ ਦਾ ਟੀਕਾਕਰਨ ਕੀਤਾ ਜਾ ਸਕੇ।

LEAVE A RESPONSE

Your email address will not be published. Required fields are marked *