फगवाड़ा राजनीति

ਡਰੇਨਾ ਦੀ ਸਫਾਈ ਲਈ ਐਸ.ਡੀ.ਐਮ. ਨੇ ਲਗਾਈਆਂ ਵਿਭਾਗੀ ਅਧਿਕਾਰੀਆਂ ਦੀਆਂ ਡਿਉਟੀਆਂ

  • ਤਸਵੀਰ – ਫਗਵਾੜਾ ਹਲਕੇ ਦੀਆਂ ਡਰੇਨਾ ਦੀ ਸਫਾਈ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸ.ਡੀ.ਐਮ. ਜੈ ਇੰਦਰ ਸਿੰਘ ਦੇ ਨਾਲ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਅਤੇ ਹੋਰ।
  • ਬਰਸਾਤ ਤੋਂ ਪਹਿਲਾਂ ਨੇਪਰੇ ਚਾੜਿ•ਆ ਜਾਵੇਗਾ ਕੰਮ – ਮਾਨ
    ਫਗਵਾੜਾ ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ) ਫਗਵਾੜਾ ਸਬ-ਡਵੀਜਨ ਦੇ ਪੇਂਡੂ ਇਲਾਕਿਆਂ ਵਿਚ ਡਰੇਨਾ ਦੀ ਸਫਾਈ ਦੇ ਸਬੰਧ ਵਿਚ ਅੱਜ ਐਸ.ਡੀ.ਐਮ. ਫਗਵਾੜਾ ਜੈ ਇੰਦਰ ਸਿੰਘ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਨਾਲ ਇਕ ਸਾਂਝੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਵੀ ਉਚੇਰੇ ਤੌਰ ਤੇ ਪੁੱਜੇ। ਮੀਟਿੰਗ ਦੌਰਾਨ ਐਸ.ਡੀ.ਐਮ. ਨੇ ਵਿਭਾਗੀ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਅਤੇ ਜਰੂਰੀ ਹਦਾਇਤਾਂ ਦਿੰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਜਲਦੀ ਤੋਂ ਜਲਦੀ ਇਸ ਕੰਮ ਨੂੰ ਨੇਪਰੇ ਚਾੜਿ•ਆ ਜਾਵੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਅਤੇ ਕਿਸਾਨਾ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਡਰੇਨਾਂ ਦੀ ਸਫਾਈ ਕਰਵਾਈ ਜਾਵੇ ਅਤੇ ਇਸ ਮੰਗ ਨੂੰ ਦੇਖਦੇ ਹੋਏ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਸ ਕੰਮ ਲਈ ਜਰੂਰੀ ਫੰਡ ਜਾਰੀ ਕੀਤਾ ਹੈ। ਉਹਨਾਂ ਭਰੋਸਾ ਦਿੱਤਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਡਰੇਨਾ ਦੀ ਸਫਾਈ ਦੇ ਕੰਮ ਨੂੰ ਜੰਗੀ ਪੱਧਰ ਤੇ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਸੂਬਾ ਕਾਂਗਰਸ ਸਕੱਤਰ ਅਵਤਾਰ ਸਿੰਘ ਸਰਪੰਚ ਪੰਡਵਾ, ਹਰਦੀਪ ਸਿੰਘ ਵਾਹਦ, ਸਤਪਾਲ ਸਿੰਘ ਸਰਪੰਚ, ਅੰਮ੍ਰਿਤਪਾਲ ਸਿੰਘ ਰਵੀ ਸਰਪੰਚ, ਰਾਮਪਾਲ ਸਾਹਨੀ ਸਰਪੰਚ, ਦਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਮੈਂਬਰ ਪੰਚਾਇਤ ਸੰਦੀਪ, ਪਵਿੱਤਰ ਸਿੰਘ ਨਸੀਰਾਬਾਦ, ਦਿਲਬਾਗ ਸਿੰਘ ਮਲਕਪੁਰ, ਪਰਮਿੰਦਰ ਸਿੰਘ ਸਨੀ, ਕ੍ਰਿਪਾਲ ਸਿੰਘ ਖਲਿਆਣ ਆਦਿ ਵੀ ਹਾਜਰ ਸਨ।

LEAVE A RESPONSE

Your email address will not be published. Required fields are marked *