ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਵਾਰ ਇਕ ਮਹਿਲਾ ਅਤੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ।

953

ਜਲੰਧਰ ਰੋਜ਼ਾਨਾ ਭਾਸਕਰ(ਮਨਦੀਪ ਸਿੰਘ ਜੈਲਦਾਰ)
ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਵਾਰ ਇਕ ਮਹਿਲਾ ਅਤੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜਨ ਨੰ. 5 ਦੇ ਏਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਏਐਸਆਈ ਜਗਤਾਰ ਸਿੰਘ ਨੇ ਬਬਰੀਕ ਚੌਕ ਦੇ ਕੋਲ ਗਸ਼ਤ ਦੌਰਾਨ ਇਕ ਐਕਟਿਵਾ ਸਵਾਰ ਔਰਤ ਅਤੇ ਵਿਅਕਤੀ ਨੂੰ ਰੋਕਿਆ ਤਾਂ ਉਹ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਪਿਛੇ ਬੈਠੇ ਵਿਅਕਤੀ ਨੇ ਆਪਣੀ ਜੇਬ ਵਿਚੋਂ ਲਿਫਾਫਾ ਕੱਢ ਕੇ ਸੁੱਟ ਦਿੱਤਾ, ਜਦੋ ਪੁਲਿਸ ਨੇ ਤਲਾਸ਼ੀ ਲਈ ਤਾਂ ਲਿਫਾਫੇ ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਆਰੋਪੀਆਂ ਦੀ ਪਹਿਚਾਣ ਜੋਤੀ ਪਤਨੀ ਗਗਨਦੀਪ ਨਿਵਾਸੀ ਬਸਤੀ ਸ਼ੇਖ ਅਤੇ ਦੀਪਕ ਕੁਮਾਰ ਨਿਵਾਸੀ ਬਸਤੀ ਸ਼ੇਖ ਦੇ ਰੂਪ ਵਿੱਚ ਹੋਈ ਹੈ