ਜਲੰਧਰ ਰੋਜ਼ਾਨਾ ਭਾਸਕਰ (ਮਨਦੀਪ ਸਿੰਘ) ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਏ ਐਸ ਆਈ ਵਿਰੁੱਧ ਸ਼ਖਤ ਕਾਰਵਾਈ ਕਰਦਿਆਂ ਉਸ ਨੂੰ ਸਰਕਾਰੀ ਨੌਕਰੀ ਤੋਂ ਬਰਖਾਸ਼ਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਏ.ਐਸ.ਆਈ. ਸਰਬਜੀਤ ਸਿੰਘ ਬੈਲਟ ਨੰਬਰ 2943 ਨੂੰ ਜਾਂਚ ਦੌਰਾਨ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਦੋਸ਼ੀ ਪਾਇਆ ਗਿਆ ਸੀ।ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਹਾਇਕ ਏ ਐਸ ਆਈ ਨਾਰਕੋਟਿਕ ਸੈਲ ਵਿਖੇ ਤਾਇਨਾਤ ਸੀ ਅਤੇ ਖੁਦ ਨਸ਼ੇ ਦਾ ਆਦੀ ਸੀ ਅਤੇ ਉਸ ਵਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੀ ਮਦਦ ਕਰਨ ਦਾ ਦੋਸ਼ੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਸਥਾਰਿਤ ਜਾਂਚ ਪੜਤਾਲ ਤੋਂ ਬਾਅਦ ਏ.ਐਸ.ਆਈ.ਸਰਬਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸਰਬਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹਾਲ ਹੀ ਵਿੱਚ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਸੀ।