ਥਾਣਾ ਲਾਂਬੜਾ ਦੀ ਪੁਲਸ ਨੇ 2 ਦੇਸੀ ਪਿਸਤੌਲਾਂ ਅਤੇ 4 ਜ਼ਿੰਦਾ ਰੋਂਦ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ।

920


ਜਲੰਧਰ ਰੋਜ਼ਾਨਾ ਭਾਸਕਰ (ਮਨਦੀਪ ਸਿੰਘ) ਥਾਣਾ ਲਾਂਬੜਾ ਦੀ ਪੁਲਸ ਨੇ 2 ਦੇਸੀ ਪਿਸਤੌਲਾਂ ਅਤੇ 4 ਜ਼ਿੰਦਾ ਰੋਂਦ ਸਮੇਤ ਇਕ ਤਸਕਰ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਪੁਸ਼ਪ ਬਾਲੀ ਨੇ ਦੱਸਿਆ ਕਿ ਥਾਣਾ ਲਾਂਬੜਾ ਦੀ ਪੁਲਸ ਨੇ ਕੁਹਾੜਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਨੌਜਵਾਨ ਮੋਟਰਸਾਈਕਲ ‘ਤੇ ਆਉਂਦਾ ਦਿਖਾਈ ਦਿੱਤਾ ਤਾਂ ਪੁਲਸ ਨੇ ਉਸ ਨੂੰ ਰੋਕਣ ਦਾ ਇਸ਼ਾਰਾ ਕੀਤਾ। ਪੁਲਸ ਨੂੰ ਦੇਖ ਕੇ ਉਸ ਨੇ ਤੁਰੰਤ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ।ਤਲਾਸ਼ੀ ਲੈਣ ‘ਤੇ ਉਸ ਦੇ ਕੋਲੋਂ ਇਕ ਦੇਸੀ ਪਿਸਤੌਲ, ਦੋ ਜ਼ਿੱਦਾ ਰੋਂਦ ਬਰਾਮਦ ਹੋਏ। ਬਾਅਦ ‘ਚ ਇਸ ਦੀ ਨਿਸ਼ਾਨਦੇਹੀ ‘ਤੇ ਇਸ ਦੇ ਘਰੋਂ ਇਕ ਹੋਰ 12 ਬੋਰ ਦੀ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਰੋਂਦ ਬਰਾਮਦ ਕੀਤੇ ਹਏ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਸਵੀਰ ਸਿੰਘ ਵਾਸੀ ਅਠੌਲਾ ਦੇ ਰੂਪ ‘ਚ ਹੋਈ ਹੈ।