ਦਿਹਾਤੀ ਪੁਲਿਸ ਨੇ ਬੀਤੀ ਰਾਤ ਵਿਸ਼ੇਸ਼ ਨਾਕੇਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਕੋਲੋਂ 6 ਕਿੱਲੋ ਅਫੀਮ ਬਰਾਮਦ ਕੀਤੀ ਹੈ।

519


ਜਲੰਧਰ ਰੋਜ਼ਾਨਾ ਭਾਸਕਰ.(ਮਨਦੀਪ ਸਿੰਘ) ਸੀਆਈਏ ਸਟਾਫ ਜ਼ਿਲ੍ਹਾ ਦਿਹਾਤੀ ਦੀ ਪੁਲਿਸ ਨੇ ਬੀਤੀ ਰਾਤ ਵਿਸ਼ੇਸ਼ ਨਾਕੇਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਕੋਲੋਂ 16 ਕਿੱਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਪੰਜਾਬ ਸਿੰਘ ਅਤੇ ਦਲਜੀਤ ਸਿੰਘ ਵਜੋਂ ਹੋਈ। ਇਸ ਸਬੰਧੀ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਨੌਂ ਵਜੇ ਸੀਆਈਏ ਸਟਾਫ ਦਿਹਾਤੀ ਦੇ ਇੰਚਾਰਜ ਸ਼ਿਵ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਮੱਲੀਆਂ ਮੋੜ ’ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਕਰਤਾਰਪੁਰ ਵਾਲੇ ਪਾਸਿਓਂ ਆ ਰਹੀ ਆਈ-20 ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਕਾਰ ਭਜਾ ਲਈ। ਨਾਕੇ ’ਤੇ ਲੱਗੇ ਬੈਰੀਕੇਡਾਂ ਕਾਰਨ ਕਾਰ ਨੂੰ ਰੋਕ ਲਿਆ ਅਤੇ ਕਾਰ ’ਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਕਾਰ ਚਾਲਕ ਨੇ ਆਪਣਾ ਨਾਂ ਪੰਜਾਬ ਸਿੰਘ ਦੱਸਿਆ ਤੇ ਨਾਲ ਬੈਠੇ ਨੌਜਵਾਨ ਨੇ ਆਪਣਾ ਨਾਂ ਦਲਜੀਤ ਸਿੰਘ ਦੱਸਿਆ। ਦੋਵੇਂ ਉਮਰ ਕਰੀਬ 25 ਸਾਲ ਵਾਸੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ