ਜਲੰਧਰ ਪੁਲਿਸ ਲਾਈਨ ਵਿੱਚ ਸਪੈਸ਼ਲ ਡੀਜੀਪੀ ਦੀ ਅਹਿਮ ਮੀਟਿੰਗ, ਨਸ਼ਾ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਜਲੰਧਰ। ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈਪੀਐਸ, ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰ ਡਿਵੀਜ਼ਨ (CAD) ਅਤੇ ਮਹਿਲਾ ਕਾਰਜ ਪੰਜਾਬ ਵੱਲੋਂ ਕਮਿਸ਼ਨਰੇਟ ਪੁਲਿਸ ਲਾਈਨ ਜਲੰਧਰ ਵਿੱਚ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਆਈਪੀਐਸ, ਜੁਆਇੰਟ ਕਮਿਸ਼ਨਰ ਸ੍ਰੀ ਸੰਦੀਪ ਸ਼ਰਮਾ ਆਈਪੀਐਸ ਅਤੇ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀਪੀਐਸ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਮੁਹਿੰਮਾਂ “ਯੁੱਧ ਨਸ਼ਿਆ ਵਿਰੁੱਧ” ਅਤੇ “ਗੈਂਗਸਟਰਾਂ ਤੇ ਵਾਰ” ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਪੈਸ਼ਲ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਪੈਸ਼ਲ ਡੀਜੀਪੀ ਨੇ ਛੋਟੇ ਕ੍ਰਾਈਮ ਨੂੰ ਰੋਕਣ ਲਈ ਸਪੈਸ਼ਲ ਓਪਰੇਸ਼ਨ ਪਲਾਨ ਤਿਆਰ ਕਰਨ, ਨਾਕਿਆਂ ਨੂੰ ਮਜ਼ਬੂਤ ਕਰਨ ਅਤੇ ਵਾਕੀ-ਟਾਕੀ ਰਾਹੀਂ ਪੁਲਿਸ ਕਰਮਚਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ।

ਇਸਦੇ ਨਾਲ ਹੀ ਜਨਤਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ, ਦਸਤਾਵੇਜ਼ਾਂ ਦੀ ਠੀਕ ਸੰਭਾਲ ਅਤੇ ਥਾਣਿਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਇੰਟੀਗ੍ਰੇਟਡ ਕਮਾਂਡ ਕੰਟਰੋਲ ਸੈਂਟਰ (ICCC) ਅਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਵੀ ਜਾਇਜ਼ਾ ਲਿਆ। ਸਾਈਬਰ ਧੋਖਾਧੜੀ ਨਾਲ ਸੰਬੰਧਿਤ ਆਈਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਅਤੇ ਕਰਮਚਾਰੀਆਂ ਨੂੰ ਕੰਮਕਾਜ ਹੋਰ ਸੁਚਾਰੂ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

#JalandharNews #PunjabPolice #SpecialDGP #WarAgainstDrugs #GangsterAction #ICCC #CyberCrime #PunjabNews #PoliceMeeting