ਜਲੰਧਰ: Commissionerate Police Jalandhar ਨੇ ਵੱਡੀ ਕਾਰਵਾਈ ਕਰਦੇ ਹੋਏ ਸੰਤੋਖਪੁਰਾ ਇਲਾਕੇ ਵਿੱਚ ਇੱਕ ਸਰਕਾਰੀ ਵੈਟਨਰੀ ਡਾਕਟਰ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ (IPS) ਦੀ ਅਗਵਾਈ ਹੇਠ ਕੀਤੀ ਗਈ।

ਜਾਣਕਾਰੀ ਮੁਤਾਬਕ 28 ਫਰਵਰੀ 2026 ਨੂੰ ਤਕਰੀਬਨ ਸਵੇਰੇ 1:40 ਵਜੇ ਮੁਹੱਲਾ ਸੰਤੋਖਪੁਰਾ ਵਿੱਚ ਡਾ. ਯਸ਼ਪਾਲ ਦੇ ਘਰ ਦੇ ਬਾਹਰ ਖੜੀ ਕਾਰ ਅਤੇ ਗੇਟ ਉੱਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 8 ਵਿੱਚ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ।

ਤਫਤੀਸ਼ ਦੌਰਾਨ ਪੁਲਿਸ ਨੇ ਦੋਸ਼ੀ ਜਗਜੀਤ ਸਿੰਘ ਅਤੇ ਲਵਪ੍ਰੀਤ ਸਿੰਘ (ਦੋਵੇਂ ਵਾਸੀ ਪਿੰਡ ਬਡਾਲਾ ਜੌਹਲ, ਥਾਣਾ ਜੰਡਿਆਲਾ ਗੁਰੂ, ਅੰਮ੍ਰਿਤਸਰ) ਨੂੰ ਕਾਬੂ ਕਰਕੇ 3 ਮਾਰਚ 2026 ਨੂੰ ਗ੍ਰਿਫਤਾਰ ਕੀਤਾ। ਦੋਸ਼ੀਆਂ ਕੋਲੋਂ 30 ਅਤੇ 32 ਬੋਰ ਦੀਆਂ 2 ਪਿਸਤੌਲਾਂ, ਮੈਗਜ਼ੀਨ, ਜ਼ਿੰਦਾ ਰੌਂਦ, ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਅਤੇ ਘਟਨਾ ਸਮੇਂ ਪਹਿਨੇ ਕੱਪੜੇ ਬਰਾਮਦ ਕੀਤੇ ਗਏ ਹਨ।
ਪੁਲਿਸ ਵੱਲੋਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ਇਸ ਕਾਰਵਾਈ ਨਾਲ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਵਾਲੇ ਤੱਤਾਂ ਨੂੰ ਕੜਾ ਸੰਦੇਸ਼ ਗਿਆ ਹੈ ਕਿ ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
#JalandharPolice #CrimeNews #PunjabPolice #Arrested #BreakingNews #LawAndOrder #PunjabCrime














